10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੁਲਿਸ ਕਮਿਸ਼ਨਰ ਦੇ ਸਖ਼ਤ ਹੁਕਮ , ਸੀ . ਸੀ . ਟੀ . ਵੀ . ਕੈਮਰੇ ਲਗਾਏ ਬਿਨਾਂ ਨਹੀਂ ਚਲਾਈ ਜਾ ਸਕੇਗੀ ਪਾਰਕਿੰਗ

ਜਲੰਧਰ, 10 ਨਵੰਬਰ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕਮਿਸ਼ਨਰੇਟ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੇ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ. ਸੀ.

ਅਜੀਤ ਡੈਸਕ 11-11-2026
ਜਲੰਧਰ, 10 ਨਵੰਬਰ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕਮਿਸ਼ਨਰੇਟ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੇ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨ੍ਹਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਹੁਕਮਾਂ ’ਚ ਕਿਹਾ ਗਿਆ ਹੈ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ 45 ਦਿਨ ਤੱਕ ਦੀ ਰਿਕਾਰਡਿੰਗ ਦੀ ਸੀ.ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਜਮ੍ਹਾਂ ਕਰਵਾਈ ਜਾਵੇ। ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜ਼ੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਖ਼ਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨ੍ਹਾਂ ਨਹੀਂ ਵੇਚੇਗਾ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਵਲੋਂ ਸਾਈਬਰ ਕ੍ਰਾਈਮ ਨੂੰ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਤੇ ਸਿਮ ਵਿਕਰੇਤਾ, ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਛਾਣ ਪੱਤਰ/ਆਈ.ਡੀ. ਪਰੂਫ਼/ਫੋਟੋ ਹਾਸਲ ਕੀਤੇ ਬਿਨ੍ਹਾਂ ਮੋਬਾਇਲ ਫੋਨ ਤੇ ਸਿਮ ਨਹੀਂ ਵੇਚਣਗੇ ਤੇ ਮੋਬਾਇਲ ਫੋਨ ਗਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗਾਹਕ/ਵਿਕਰੇਤਾ ਨੂੰ ਵੀ ਆਪਣੀ ਫ਼ਰਮ ਦੀ ਮੋਹਰ ਤੇ ਦਸਤਖ਼ਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ। ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ’ਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ/ਮਾਂਝਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਵੀ ਅਜਿਹੀ ਡੋਰ/ਧਾਗਾ, ਜਿਸ ਉਪਰ ਸਿੰਥੈਟਿਕ/ਕੱਚ/ਤਿੱਖੀ ਧਾਤੂ ਦੀ ਪਰਤ ਚੜ੍ਹੀ ਹੋਵੇ (ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ), ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖ਼ਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ਤੇ ਪਤੰਗ ਉਡਾਉਣ ਲਈ ਵਰਤਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਪਰੋਕਤ ਸਾਰੇ ਹੁਕਮ 7 ਜਨਵਰੀ 2027 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਪ੍ਰੈਸ਼ਰ ਹਾਰਨ ਵਜਾਉਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ, ਦੋਵਾਂ ਧਿਰਾਂ ਨੇ ਥਾਣਾ ਮਕਸੂਦਾਂ ’ਚ ਦਿੱਤੀਆਂ ਸ਼ਿਕਾਇਤਾਂ ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾ ਕੰਮ ਦਾ ਕਰਨਗੇ ਮੁਕੰਮਲ ਬਾਈਕਾਟ, ਅੱਜ ਚੰਡੀਗੜ੍ਹ ਵਿਖੇ ਕਰਨਗੇ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।