11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਗਿਆ, ਉਪਰੰਤ ਹਾਜ਼ਰੀਨ ਵਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦੇ ਹੋਏ ਸਤਿਨਾਮ ਵਾਹਿਗੁਰੂ ਦਾ ਜਾਪ ਬੜੀ ਸ਼ਰਧਾ ਨਾਲ ਕੀਤਾ ਗਿਆ।

ਅਜੀਤ ਡੈਸਕ 11-11-2026
ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਗਿਆ, ਉਪਰੰਤ ਹਾਜ਼ਰੀਨ ਵਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦੇ ਹੋਏ ਸਤਿਨਾਮ ਵਾਹਿਗੁਰੂ ਦਾ ਜਾਪ ਬੜੀ ਸ਼ਰਧਾ ਨਾਲ ਕੀਤਾ ਗਿਆ। ਇਸ ਦੌਰਾਨ ਇਕੱਤਰ ਹੋਈਆਂ ਸੰਗਤਾਂ ਨਾਲ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬੀਬਾ ਸੁਖਵਿੰਦਰ ਕੌਰ ਵਲੋਂ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਈ ਗਈ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਮਠਿਆਈਆਂ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਜਸਪਾਲ ਕੌਰ, ਸੁਰਿੰਦਰ ਕੌਰ, ਨਿਸ਼ਾਨ ਸਿੰਘ, ਕੋਮਲ, ਸੁਖਮਨਦੀਪ ਸਿੰਘ,ਸਾਹਿਬ ਪ੍ਰੀਤ ਸਿੰਘ, ਪੂਜਾ, ਮੰਜੂ, ਪੂਨਮ, ਮਧੂ, ਦਵਿੰਦਰ ਸਿੰਘ, ਸ਼ੈਰੀ ਸਿੰਘ, ਰੌਕੀ,ਪ੍ਰੇਮ ਯਾਦਵ, ਕੁਲਦੀਪ ਸਿੰਘ ਨੰਦੀ ਤੇ ਓਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਰਾਧਾ ਮਾਧਵ ਮੰਦਰ ਵਿਖੇ ਗੋਵਰਧਨ ਪੂਜਾ ਤੇ ਅੰਨਕੂਟ ਮਹੋਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਕੇਸ਼ ਰਾਠੌਰ ਦੇ ਬੋਰਡ ਉਤਾਰੇ ਜਾਣ ’ਤੇ ਗਰਮਾਈ ਸਿਆਸਤ ਨਗਰ ਨਿਗਮ ਦੀ ਕਾਰਵਾਈ ’ਤੇ ਸਾਬਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।