11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜੰਡੂਸਿੰਘਾ ਵਿਖੇ ਦੀ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਬੋਨਸ ਵੰਡ ਸਮਾਗਮ

ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)- ਜੰਡੂਸਿੰਘਾ ਵਿਖੇ ‘ਦੀ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵਲੋਂ 28ਵਾਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਲਾਭਪਾਤਰੀਆਂ ਨੂੰ ਬੋਨਸ ਦੀ ਵੰਡ ਕਰਦੇ ਹੋਏ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੇ ਨਾਲ -ਨਾਲ ਵੱਖ -ਵੱਖ ਹੋਰ ਕੰਮ ਧੰਦਿਆਂ ਨਾਲ ਜੁੜੇ ਲੋਕਾਂ ਨੂੰ ਉਨ੍ਹਾਂ ਦੀ ਬਣਦੀ ਮਿਹਨਤ ਦਾ ਪੂਰਾ ਪੂਰਾ ਮੁੱਲ ਮੋੜਿਆ ਜਾ ਰਿਹਾ ਹੈ, ਜਿਸ ਕਾਰਨ ਸਾਰੇ ਲੋਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।

ਜੰਡੂਸਿੰਘਾ ਵਿਖੇ ਦੀ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਕਰਵਾਏ ਬੋਨਸ ਵੰਡ ਸਮਾਗਮ ਦੌਰਾਨ ਹਾਜ਼ਰ ਹਲਕਾ ਵਿਧਾਇਕ ਬਲਕਾਰ ਸਿੰਘ, ਬਲਾਕ ਪ੍ਰਧਾਨ ਡਾਕਟਰ ਪ੍ਰਤਾਪ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਮੱਲ੍ਹੀ, ਮਹਿਕਮੇ ਦੇ ਅਧਿਕਾਰੀ ਤੇ ਹੋਰ ਪਤਵੰਤੇ। 11-11-2026
ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)- ਜੰਡੂਸਿੰਘਾ ਵਿਖੇ ‘ਦੀ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵਲੋਂ 28ਵਾਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਲਾਭਪਾਤਰੀਆਂ ਨੂੰ ਬੋਨਸ ਦੀ ਵੰਡ ਕਰਦੇ ਹੋਏ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੇ ਨਾਲ -ਨਾਲ ਵੱਖ -ਵੱਖ ਹੋਰ ਕੰਮ ਧੰਦਿਆਂ ਨਾਲ ਜੁੜੇ ਲੋਕਾਂ ਨੂੰ ਉਨ੍ਹਾਂ ਦੀ ਬਣਦੀ ਮਿਹਨਤ ਦਾ ਪੂਰਾ ਪੂਰਾ ਮੁੱਲ ਮੋੜਿਆ ਜਾ ਰਿਹਾ ਹੈ, ਜਿਸ ਕਾਰਨ ਸਾਰੇ ਲੋਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਲਕਾ ਕਰਤਾਰਪੁਰ ਤੋਂ ਬਲਾਕ ਪ੍ਰਧਾਨ ਡਾਕਟਰ ਪ੍ਰਤਾਪ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਬਲਕਾਰ ਸਿੰਘ ਦੇ ਯਤਨਾਂ ਨਾਲ ਉਕਤ ਹਲਕੇ ਦੇ ਤਮਾਮ ਪਿੰਡਾਂ ਵਿੱਚ ਵਿਕਾਸ ਦੇ ਬਹੁਤ ਸਾਰੇ ਕੰਮ ਕਰਵਾਏ ਗਏ ਹਨ। ਇਸ ਮੌਕੇ ਸਾਬਕਾ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਮੱਲ੍ਹੀ ਵਲੋਂ ਵੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਉਕਤ ਮਹਿਕਮੇ ਦੇ ਅਧਿਕਾਰੀਆਂ ਤੋਂ ਇਲਾਵਾ ਹਿੰਦਪ੍ਰੀਤ ਸਿੰਘ ਸੰਘਾ, ਨੰਬਰਦਾਰ ਰਾਮ ਸਰੂਪ, ਮੰਗਾ ਪੰਚ, ਸਾਬੀ ਔਜਲਾ, ਸੋਨੀ ਸੰਘਾ, ਜੱਸੀ ਸੰਘਾ, ਸੋਨੂੰ ਪੰਚ, ਪਰਮਜੀਤ ਸਿੰਘ ਚਾਹਲ, ਜੰਗ ਬਹਾਦਰ ਸਿੰਘ ਸੰਘਾ, ਜੈਜ਼ੀ, ਅਮਰਜੀਤ ਸੰਘਾ, ਮਾਨਵ ਤੇ ਜੰਗ ਬਹਾਦਰ ਸਮੇਤ ਕਈ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜਲੰਧਰ ਜ਼ੋਨ ਦੇ 70 ਸ਼ਰਾਬ ਗਰੁੱਪਾਂ ਨੇ 253.85 ਕਰੋੜ ਰੁਪਏ ਦੀ ਲਾਇਸੈਂਸ ਫੀਸ ਜਮ੍ਹਾਂ ਕਰਵਾਈ ਅਗਲੀ ਖ਼ਬਰ ਏਕਲਵਿਆ ਸਕੂਲ ਨੇ ਰਵਾਇਤੀ ਜੋਸ਼ ਤੇ ਉਤਸ਼ਾਹ ਨਾਲ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।