11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਟੀਆ ਵਲੋਂ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ

ਜਲੰਧਰ, 10 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੇ ਮੀਤ ਪ੍ਰਧਾਨ ਤੇ ਪਰਾਗਪੁਰ ਮੰਡਲ ਦੇ ਪ੍ਰਭਾਰੀ ਗੁਰਦੇਵ ਸਿੰਘ ਗੌਲਡੀ ਭਾਟੀਆ ਵਲੋਂ ਦਕੋਹਾ ਵਿਖੇ ਪਰਾਗਪੁਰ ਮੰਡਲ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਜਰਨੈਲ ਸਿੰਘ ਡਿਪਲਾ ਨੇ ਕੀਤੀ।

ਅਜੀਤ ਡੈਸਕ 11-11-2026
ਜਲੰਧਰ, 10 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੇ ਮੀਤ ਪ੍ਰਧਾਨ ਤੇ ਪਰਾਗਪੁਰ ਮੰਡਲ ਦੇ ਪ੍ਰਭਾਰੀ ਗੁਰਦੇਵ ਸਿੰਘ ਗੌਲਡੀ ਭਾਟੀਆ ਵਲੋਂ ਦਕੋਹਾ ਵਿਖੇ ਪਰਾਗਪੁਰ ਮੰਡਲ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਜਰਨੈਲ ਸਿੰਘ ਡਿਪਲਾ ਨੇ ਕੀਤੀ। ਇਸ ਮੌਕੇ ਮੰਡਲ ਦੀ ਟੀਮ ਤੇ ਪਾਰਟੀ ਦੇ ਵਰਕਰਾਂ ਨੂੰ ਬੂਥ ਪੱਧਰ ‘ਤੇ ਲਾਮਬੰਦ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਗੌਲਡੀ ਭਾਟੀਆ ਨੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਮਿਹਨਤੀ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮੰਡਲ ਪ੍ਰਧਾਨ ਜਰਨੈਲ ਸਿੰਘ ਡਿਪਲਾ ਨੇ ਵਿਸ਼ਵਾਸ ਦਿਵਾਇਆ ਕਿ ਪਰਾਗਪੁਰ ਮੰਡਲ ਦੇ ਸਾਰੇ ਬੂਥਾਂ ‘ਤੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਰਾਜਵਿੰਦਰ ਸਿੰਘ ਘੁੰਮਣ, ਭੁਪਿੰਦਰ ਰਾਮੂ, ਹਰਬੰਸ ਲਾਲ ਮਿੱਠਾ, ਅਮਰਜੀਤ ਢਿਲਵਾਂ, ਰਮੇਸ਼ ਕੁਮਾਰ, ਵਿਜੇ ਕੁਮਾਰ ਬਿੱਟੂ, ਚਰਨਜੀਤ ਜੰਨੀ ਅਤੇ ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਲਸੀਆਂ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਾਲਾਨਾ ਸਮਾਗਮ ਅਗਲੀ ਖ਼ਬਰ ਹਾਈਵੇ ’ ਤੇ ਬੇਤਰਤੀਬੇ ਖੜ੍ਹੇ ਟਰੱਕ ਬਣ ਰਹੇ ਹਾਦਸਿਆਂ ਦਾ ਕਾਰਨ , ਪ੍ਰਸ਼ਾਸਨ ਦੀ ਕਾਰਵਾਈ ਦੀ ਉਡੀਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।