11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਧੁਲੇਤਾ ਚੌਂਕੀ ਅਧੀਨ ਪਿੰਡ ਲੋਹਗੜ੍ਹ ਵਿਖੇ ਘਰ ’ਚੋਂ ਲੱਖਾਂ ਦੀ ਨਕਦੀ ਅਤੇ ਸੋਨਾ ਚੋਰੀ

ਗੁਰਾਇਆ,10 ਨਵੰਬਰ (ਬਲਵਿੰਦਰ ਸਿੰਘ)-ਗੁਰਾਇਆ ਥਾਣੇ ਅਧੀਨ ਪੈਂਦੀ ਚੌਂਕੀ ਧੁਲੇਤਾ ਅਧੀਨ ਤਿੰਨ ਚਾਰ ਲੁਟੇਰਿਆਂ ਨੇ ਪਿੰਡ ਲੋਹਗੜ੍ਹ ਵਿਖੇ ਇਕ ਘਰ ’ਚ ਤੇਜ਼ ਹਥਿਆਰ ਦਿਖਾ ਕੇ ਪਰਿਵਾਰਕ ਮੈਂਬਰਾਂ ਨੂੰ ਕਮਰੇ ਵਿਚ ਬੰਦ ਕਰਕੇ ਲੱਖਾਂ ਰੁਪਏ ਨਕਦ ਤੇ ਸੋਨਾ ਲੈ ਕੇ ਫ਼ਰਾਰ ਹੋ ਗਏ। ਇਹ ਘਟਨਾ ਪਿੰਡ ਲੋਹਗੜ੍ਹ ਵਿਖੇ ਵਾਪਰੀ।

ਲੋਹਗੜ ਵਿਖੇ ਹੋਈ ਚੋਰੀ ਸੰਬੰਧੀ ਜਾਣਕਾਰੀ ਦਿੰਦੀ ਹੋਈ ਸੰਦੀਪ ਕੌਰ। ਤਸਵੀਰ : ਬਲਵਿੰਦਰ ਸਿੰਘ 11-11-2026
ਗੁਰਾਇਆ,10 ਨਵੰਬਰ (ਬਲਵਿੰਦਰ ਸਿੰਘ)-ਗੁਰਾਇਆ ਥਾਣੇ ਅਧੀਨ ਪੈਂਦੀ ਚੌਂਕੀ ਧੁਲੇਤਾ ਅਧੀਨ ਤਿੰਨ ਚਾਰ ਲੁਟੇਰਿਆਂ ਨੇ ਪਿੰਡ ਲੋਹਗੜ੍ਹ ਵਿਖੇ ਇਕ ਘਰ ’ਚ ਤੇਜ਼ ਹਥਿਆਰ ਦਿਖਾ ਕੇ ਪਰਿਵਾਰਕ ਮੈਂਬਰਾਂ ਨੂੰ ਕਮਰੇ ਵਿਚ ਬੰਦ ਕਰਕੇ ਲੱਖਾਂ ਰੁਪਏ ਨਕਦ ਤੇ ਸੋਨਾ ਲੈ ਕੇ ਫ਼ਰਾਰ ਹੋ ਗਏ। ਇਹ ਘਟਨਾ ਪਿੰਡ ਲੋਹਗੜ੍ਹ ਵਿਖੇ ਵਾਪਰੀ। ਜਾਣਕਾਰੀ ਦਿੰਦੇ ਹੋਏ ਸੰਦੀਪ ਕੌਰ ਪਤਨੀ ਬਲਵੀਰ ਸਿੰਘ ਬੀਰਾ ਨੇ ਦੱਸਿਆ ਕਿ ਉਹ ਰਾਤ ਸਮੇਂ ਘਰ ’ਚ ਸੁੱਤੇ ਹੋਏ ਸਨ ਕਿ ਤਕਰੀਬਨ 4 ਵਜੇ ਉਸ ਨੂੰ ਖੜਾਕ ਸੁਣ ਕੇ ਜਾਗ ਖੁੱਲ੍ਹੀ ਤਾਂ ਕੁੱਝ ਆਦਮੀਆਂ ਦੀਆਂ ਆਵਾਜ਼ਾਂ ਸੁਣੀਆਂ। ਜਦੋਂ ਉਸ ਕਮਰੇ ’ਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਉਸ ਨੂੰ ਕਮਰੇ ਅੰਦਰ ਡੱਕ ਦਿੱਤਾ ਤੇ ਕਿਹਾ ਕਿ ਜੇਕਰ ਰੌਲਾ ਪਾਇਆ ਤਾਂ ਉਹ ਜਾਨੋਂ ਮਾਰ ਦੇਣਗੇ। ਚੋਰ ਘਰ ’ਚੋਂ ਦੋ ਲੱਖ ਨਕਦ, 15 ਤੋਲੇ ਸੋਨਾ ਤੇ ਮੋਬਾਈਲ ਲੈ ਕੇ ਫ਼ਰਾਰ ਹੋ ਗਏ। ਚੋਰ ਕੈਮਰਿਆਂ ਦਾ ਡੀ ਵੀ ਆਰ ਵੀ ਲੈ ਗਏ। ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਦੋਂ ਇਸ ਸਬੰਧੀ ਧੁਲੇਤਾ ਚੌਂਕੀ ਇੰਚਾਰਜ ਕੋਲੋਂ ਜਾਣਕਾਰੀ ਲੈਣ ਲਈ ਫ਼ੋਨ ਕੀਤਾ ਗਿਆ ਤਾਂ ਉਨ੍ਹਾਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਸਹਿਮ ਬਣਿਆ ਹੋਇਆ ਹੈ।
ਪਿਛਲੀ ਖ਼ਬਰ ਮਾਮਲਾ ਕੁਝ ਦਿਨ ਪਹਿਲਾਂ ਕਾਂਗਰਸ ’ਚ ਸ਼ਾਮਿਲ ਹੋਏ ‘ਆਪ’ ਵਰਕਰਾਂ ਦਾ ‘ਆਪ’ ਵਰਕਰ ਕਾਂਗਰਸ ’ਚ ਸ਼ਾਮਿਲ ਨਹੀਂ ਹੋਏ ‘ਆਪ’ ਦ... ਅਗਲੀ ਖ਼ਬਰ ਭੋਗਪੁਰ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।