13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ

ਜਲੰਧਰ, 12 ਨਵੰਬਰ (ਐੱਮ. ਐੱਸ.

ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਸੰਬੰਧੀ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਕੀਰਤਨ ਅਤੇ ਕਥਾ ਦਾ ਅਨੰਦ ਮਾਣਿਆ। ਸਵੇਰ ਦੇ ਦੀਵਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਰਾਤ ਦੇ ਵਿਸ਼ੇਸ਼ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਨੇ ਕੀਰਤਨ ਦੁਆਰਾ ਗੁਰਬਾਣੀ ਦੀ ਛਹਿਬਰ ਲਗਾਈ। ਸਮਾਗਮ ਦੌਰਾਨ ਗਿਆਨੀ ਜਗਜੀਤ ਸਿੰਘ ‘ਸੈਦੋਕੇ’ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਦੁਆਰਾ ਗੁਰਤਾ ਗੱਦੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ (ਡੀ.ਸੀ. ਟਾਇਰ) ਨੇ ਸੰਗਤ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਖ਼ਜਾਨਚੀ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਬਲਦੇਵ ਸਿੰਘ ਕੁੰਦੀ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਜੁਗਿੰਦਰ ਸਿੰਘ ਬਾਗਾਂਵਾਲੇ, ਪਰਮਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਇੰਸਪੈਕਟਰ ਸੁਖਦੇਵ ਸਿੰਘ, ਗੁਰਮੀਤ ਸਿੰਘ ਰੂਬੀ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਉਮੇਸ਼ ਬਤਰਾ ਬਣੇ ਜ਼ਿਲ੍ਹਾ ਭਾਜਪਾ ਦੇ ਪ੍ਰੈੱਸ ਸਕੱਤਰ ਅਗਲੀ ਖ਼ਬਰ ਸ਼ੂਗਰ ਅਤੇ ਅੱਖਾਂ: ਸਮੇਂ ਸਿਰ ਜਾਂਚ ਨਾਲ ਅੰਨ੍ਹੇਪਣ ਤੋਂ ਬਚਾਅ ਸੰਭਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।