13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਹੋਈ, 11 ਦਸੰਬਰ ਤੱਕ ਦਿੱਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼

ਜਲੰਧਰ, 12 ਨਵੰਬਰ (ਜਤਿੰਦਰ ਪੰਮੀ)–ਵਿਸ਼ੇਸ਼ ਸਰਸਰੀ ਸੁਧਾਈ (ਐਸ. ਐਸ.

ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਜਤਿੰਦਰ ਪੰਮੀ)–ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.)-2027 ਤਹਿਤ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਜ਼ਿਲ੍ਹੇ ਦੀ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਅੱਜ ਕਰ ਦਿੱਤੀ ਗਈ ਹੈ। ਇਸ ਮੌਕੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀਆਂ ਕਾਪੀਆਂ ਅਤੇ ਬਿਨਾਂ ਫੋਟੋ ਵੋਟਰ ਸੂਚੀ ਦੀ ਸੀ. ਡੀ. ਸੌਂਪੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸ਼ਡਿਊਲ ਬਾਰੇ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਉਪਰੰਤ 11 ਦਸੰਬਰ ਤੱਕ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਨੁਸਾਰ ਜ਼ਿਲ੍ਹੇ ’ਚ ਕੁੱਲ 1525450 ਵੋਟਰ ਹਨ, ਜਿਨ੍ਹਾਂ ’ਚ 778194 ਪੁਰਸ਼, 747203 ਮਹਿਲਾ ਤੇ 53 ਥਰਡ ਜੈਂਡਰ ਵੋਟਰ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕ ਯੋਗਤਾ ਮਿਤੀ 1 ਜਨਵਰੀ 2027 ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਜਾਂ ਕਰਨ ਵਾਲੇ ਫਾਰਮ-6 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਦਰੁੱਸਤੀ ਜਾਂ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਸ ਮੌਕੇ ਐੱਸ.ਡੀ.ਐੱਮ. ਜਲੰਧਰ-1 ਉਪਿੰਦਰਜੀਤ ਕੌਰ ਬਰਾੜ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਸੋਨੂੰ ਸੰਧਰ ਨੇ ਚੁੱਕਿਆ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਬਦਤਰ ਹਾਲਤ ਦਾ ਮੁੱਦਾ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਬੀਬੀ ਗੁਰਮੀਤ ਕੌਰ ਪਾਇਲਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।