ਜਲੰਧਰ, 16 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਰਾਤ ਦੇ ਦੀਵਾਨ ਅੰਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਦੇ ਜਥਿਆਂ ਨੇ ਵੀ ਕੀਰਤਨ ਦੀ ਹਾਜ਼ਰੀ ਲਗਵਾਈ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਮੱਘਰ ਮਹੀਨੇ ਸੰਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ.ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਐੱਚ.ਐੱਸ. ਕਾਕਾ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਕੈਪਟਨ ਸਤਿੰਦਰਪਾਲ ਸਿੰਘ, ਪੀ. ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਡਾ. ਅਮਨਦੀਪ ਸਿੰਘ, ਸੀ.ਏ. ਨਰਿੰਦਰ ਸਿੰਘ ਤੇ ਸ਼ਹਿਰ ਦੀਆਂ ਹੋਰ ਨਾਮੀ ਹਸਤੀਆਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।