17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਬੰਬੀਆਂਵਾਲ ਵਿਖੇ ਬਾਲ ਦਿਵਸ ਮਨਾਇਆ

ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ ਸਥਿਤ ਰਾਇਲ ਗਰੀਨਸ ਕਾਲੋਨੀ ਵਲੋਂ ਬਾਲ ਦਿਵਸ ਸੰਬੰਧੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਲਈ ਵੱਖ-ਵੱਖ ਖੇਡ ਗਤੀਵਿਧੀਆਂ ਤੋਂ ਇਲਾਵਾ ਜਾਦੂ ਦਾ ਸ਼ੋਅ ਵੀ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਲਈ ਕਈ ਮਨੋਰੰਜਕ ਖੇਡਾਂ ਤੇ ਹੋਰ ਕਈ ਪੇਸ਼ਕਾਰੀਆਂ ਵੀ ਕਰਵਾਈਆਂ ਗਈਆਂ।

ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ ਸਥਿਤ ਰਾਇਲ ਗਰੀਨਸ ਕਾਲੋਨੀ ਵਲੋਂ ਬਾਲ ਦਿਵਸ ਸੰਬੰਧੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਲਈ ਵੱਖ-ਵੱਖ ਖੇਡ ਗਤੀਵਿਧੀਆਂ ਤੋਂ ਇਲਾਵਾ ਜਾਦੂ ਦਾ ਸ਼ੋਅ ਵੀ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਲਈ ਕਈ ਮਨੋਰੰਜਕ ਖੇਡਾਂ ਤੇ ਹੋਰ ਕਈ ਪੇਸ਼ਕਾਰੀਆਂ ਵੀ ਕਰਵਾਈਆਂ ਗਈਆਂ। ਜਿਨ੍ਹਾਂ ’ਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਤੇ ਕਈ ਆਕਰਸ਼ਕ ਇਨਾਮ ਜਿੱਤੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਗਮ ਦੇ ਮੁੱਖ ਪ੍ਰਬੰਧਕ ਦੀਪਕ ਗੋਇਲ ਅਤੇ ਸਰਜੀਵਨ ਸਿੰਘ ਡੋਗਰਾ ਸਾਬਕਾ ਸਰਪੰਚ ਨੇ ਕਿਹਾ ਕਿ ਇਸ ਸਮਾਗਮ ਦਾ ਮਕਸਦ ਬੱਚਿਆਂ ਨੂੰ ਵੱਖ-ਵੱਖ ਖੇਡ ਗਤੀਵਿਧੀਆਂ ਨਾਲ ਜੋੜਨਾ ਤੇ ਉਨ੍ਹਾਂ ਨੂੰ ਅੱਜ ਦੇ ਦਿਨ ਦੀ ਅਹਿਮੀਅਤ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਉਨ੍ਹਾਂ ਸਵਰਗੀ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਗੁਰਮਤਿ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।