19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

‘ਆਪ’ ਸਰਕਾਰ ਵਲੋਂ ਜਾਰੀ ਭਲਾਈ ਸਕੀਮਾਂ ਕਦੇ ਬੰਦ ਨਹੀਂ ਹੋਣਗੀਆਂ-ਭਗਵੰਤ ਮਾਨ

ਲੋਹੀਆਂ ਖਾਸ (ਜਲੰਧਰ), 18 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ, ਬਲਵਿੰਦਰ ਸਿੰਘ ਵਿੱਕੀ)-ਜ਼ਿਲ੍ਹਾ ਜਲੰਧਰ ਬਲਾਕ ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਕੀਤੀ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵੱਡੇ ਇਕੱਠ ’ਚ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ| ਉਨ੍ਹਾਂ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਪੰਜਾਬ ’ਚ ਉਨ੍ਹਾਂ ਦੇ ਕਾਰਜਕਾਲ ਨੂੰ ਲੈ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ ’ਤੇ ਰਾਜ ਕੀਤਾ ਤੇ ਜਿਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਿਆ, ਉਹੀ ਪਾਰਟੀਆਂ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ| ਉਨ੍ਹਾਂ ਇੱਕ ਵਾਰ ਮੁੜ ‘ਆਪ’ ਦੀ ਸਰਕਾਰ ਬਣਾਉਣ ਲਈ ਸ਼ਾਹਕੋਟ ਤੋਂ ਆਪ ਦੇ ਉਮੀਦਵਾਰ ਬਲਵੀਰ ਸਿੰਘ ਪਾਲਾ ਜਲਾਲਪੁਰ ਨੂੰ ਜਿਤਾ ਕੇ ਭੇਜਣ ਦੀ ਅਪੀਲ ਕੀਤੀ| ਸਮਾਗਮ ਦੌਰਾਨ ਮੁੱਖ ਮੰਤਰੀ ਸ. ਮਾਨ ਵਲੋਂ ਸਰਪੰਚ ਅਵਤਾਰ ਸਿੰਘ ਥਾਣੇਦਾਰ ਨੂੰ ਗ੍ਰਾਮ ਪੰਚਾਇਤ ਨਵਾਂ ਪਿੰਡ ਦੋਨੇਵਾਲ ਦੇ ਵਿਕਾਸ ਕਾਰਜ਼ਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ ਗਿਆ| ਇਸ ਮੌਕੇ ਹਲਕਾ ਇੰਚਾਰਜ ਸ਼ਾਹਕੋਟ ਬਲਵੀਰ ਸਿੰਘ ਪਾਲਾ ਜਲਾਲਪੁਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪਿੰਡ ਦੋਨੇਵਾਲ ਦੇ ਸਰਪੰਚ ਅਵਤਾਰ ਸਿੰਘ ਥਾਣੇਦਾਰ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ| ਲੋਕ ਮਿਲਣੀ ਸਮਾਗਮ ਦੌਰਾਨ ਨਗਰ ਸੰਤ ਬਾਬਾ ਪ੍ਰਗਟ ਨਾਥ ਰਹੀਮਪੁਰ ਵਾਲੇ, ਹਲਕਾ ਇੰਚਾਰਜ ਸ਼ਾਹਕੋਟ ਬਲਵੀਰ ਸਿੰਘ ਪਾਲਾ ਜਲਾਲਪੁਰ, ਸਾਬਕਾ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਖਾਦੀ ਤੇ ਵਿਲੇਜ ਇੰਡਸਟਰੀਜ਼ ਬੋਰਡ ਕਾਕੂ ਆਹਲੂਵਾਲੀਆ, ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਲੋਹੀਆਂ ਦੇ ਪ੍ਰਧਾਨ ਸੋਮ ਨਾਥ ਭੱਟੀ, ਮੀਤ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ, ਲੂਨਵਾਂ ਪਿੰਡ ਦੋਨੇਵਾਲ ਦੇ ਨੰਬਰਦਾਰ ਪਰਮਜੀਤ ਸਿੰਘ ਦੋਨੇਵਾਲ, ਸਰਪੰਚ ਅਵਤਾਰ ਸਿੰਘ ਥਾਣੇਦਾਰ, ਪਿਆਰਾ ਸਿੰਘ ਜਪਾਨੀ, ਤਰਲੋਕ ਸਿੰਘ ਤੋਹਫ਼ਾ, ਸਾ.

ਅਜੀਤ ਡੈਸਕ 19-11-2026
ਲੋਹੀਆਂ ਖਾਸ (ਜਲੰਧਰ), 18 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ, ਬਲਵਿੰਦਰ ਸਿੰਘ ਵਿੱਕੀ)-ਜ਼ਿਲ੍ਹਾ ਜਲੰਧਰ ਬਲਾਕ ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਕੀਤੀ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵੱਡੇ ਇਕੱਠ ’ਚ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ| ਉਨ੍ਹਾਂ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਪੰਜਾਬ ’ਚ ਉਨ੍ਹਾਂ ਦੇ ਕਾਰਜਕਾਲ ਨੂੰ ਲੈ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ ’ਤੇ ਰਾਜ ਕੀਤਾ ਤੇ ਜਿਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਿਆ, ਉਹੀ ਪਾਰਟੀਆਂ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ| ਉਨ੍ਹਾਂ ਇੱਕ ਵਾਰ ਮੁੜ ‘ਆਪ’ ਦੀ ਸਰਕਾਰ ਬਣਾਉਣ ਲਈ ਸ਼ਾਹਕੋਟ ਤੋਂ ਆਪ ਦੇ ਉਮੀਦਵਾਰ ਬਲਵੀਰ ਸਿੰਘ ਪਾਲਾ ਜਲਾਲਪੁਰ ਨੂੰ ਜਿਤਾ ਕੇ ਭੇਜਣ ਦੀ ਅਪੀਲ ਕੀਤੀ| ਸਮਾਗਮ ਦੌਰਾਨ ਮੁੱਖ ਮੰਤਰੀ ਸ. ਮਾਨ ਵਲੋਂ ਸਰਪੰਚ ਅਵਤਾਰ ਸਿੰਘ ਥਾਣੇਦਾਰ ਨੂੰ ਗ੍ਰਾਮ ਪੰਚਾਇਤ ਨਵਾਂ ਪਿੰਡ ਦੋਨੇਵਾਲ ਦੇ ਵਿਕਾਸ ਕਾਰਜ਼ਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ ਗਿਆ| ਇਸ ਮੌਕੇ ਹਲਕਾ ਇੰਚਾਰਜ ਸ਼ਾਹਕੋਟ ਬਲਵੀਰ ਸਿੰਘ ਪਾਲਾ ਜਲਾਲਪੁਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪਿੰਡ ਦੋਨੇਵਾਲ ਦੇ ਸਰਪੰਚ ਅਵਤਾਰ ਸਿੰਘ ਥਾਣੇਦਾਰ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ| ਲੋਕ ਮਿਲਣੀ ਸਮਾਗਮ ਦੌਰਾਨ ਨਗਰ ਸੰਤ ਬਾਬਾ ਪ੍ਰਗਟ ਨਾਥ ਰਹੀਮਪੁਰ ਵਾਲੇ, ਹਲਕਾ ਇੰਚਾਰਜ ਸ਼ਾਹਕੋਟ ਬਲਵੀਰ ਸਿੰਘ ਪਾਲਾ ਜਲਾਲਪੁਰ, ਸਾਬਕਾ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਖਾਦੀ ਤੇ ਵਿਲੇਜ ਇੰਡਸਟਰੀਜ਼ ਬੋਰਡ ਕਾਕੂ ਆਹਲੂਵਾਲੀਆ, ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਲੋਹੀਆਂ ਦੇ ਪ੍ਰਧਾਨ ਸੋਮ ਨਾਥ ਭੱਟੀ, ਮੀਤ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ, ਲੂਨਵਾਂ ਪਿੰਡ ਦੋਨੇਵਾਲ ਦੇ ਨੰਬਰਦਾਰ ਪਰਮਜੀਤ ਸਿੰਘ ਦੋਨੇਵਾਲ, ਸਰਪੰਚ ਅਵਤਾਰ ਸਿੰਘ ਥਾਣੇਦਾਰ, ਪਿਆਰਾ ਸਿੰਘ ਜਪਾਨੀ, ਤਰਲੋਕ ਸਿੰਘ ਤੋਹਫ਼ਾ, ਸਾ. ਸਰਪੰਚ ਆਗੂ ਰਾਜਵੰਤ ਸਿੰਘ ਰਾਜਾ ਚੰਦੀ, ਬਲਵਿੰਦਰ ਸਿੰਘ ਸੰਧਰ, ਢਾਡੀ ਕੁਲਦੀਪ ਸਿੰਘ ਕੋਮਲ, ਕੌਂਸਲਰ ਸਰਬਜੀਤ ਸਿੰਘ ਸਾਬ ਚਤਰੱਥ, ਕੌਂਸਲਰ ਆਗੂ ਰਣਜੀਤ ਸਿੰਘ ਕੰਗ, ਕੌਂਸਲਰ ਆਗੂ ਵਿਜੈ ਕੁਮਾਰ ਨਾਹਰ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਆਗੂ ਲੈਹਿੰਬਰ ਸਿੰਘ ਭੱਟੀ, ਸ਼ਾਹਕੋਟ ਪ੍ਰਧਾਨ ਦੇਵਰਾਜ, ਸਰਪੰਚ ਸਰਬਜੀਤ ਸਿੰਘ ਸਾਬੀ ਮਰੋਕ ਦਾਰੇਵਾਲ, ਸਰਪੰਚ ਸੁਰਜੀਤ ਸਿੰਘ ਸਿੰਧੜ, ਚੇਅਰਮੈਨ ਜਸਵੀਰ ਸਿੰਘ ਜਲਾਲਪੁਰੀ, ਬਲਬੀਰ ਸਿੰਘ, ਸੰਮਤੀ ਮੈਂਬਰ ਲਖਬੀਰ ਸਿੰਘ, ਮਲਕੀਤ ਸਿੰਘ ਕਰ੍ਹਾ, ਹਰਜੀਤ ਸਿੰਘ ਕਾਕੜ ਕਲਾਂ, ਪ੍ਰਧਾਨ ਕੁਲਵਿੰਦਰ ਸਿੰਘ ਲੀਡਰ, ਸਰਪੰਚ ਦਵਿੰਦਰ ਸਿੰਘ ਇਸਮੈਲਪੁਰ, ਸਰਪੰਚ ਗੁਰਸ਼ਰਨ ਸਿੰਘ ਪੱਡਾ, ਸਰਪੰਚ ਗੁਰਪ੍ਰੀਤ ਸਿੰਘ ਯਾਮਾ, ਅਜੈਬ ਸਿੰਘ ਪਿੱਪਲੀ, ਸਰਪੰਚ ਗੁਰਦੇਵ ਸਿੰਘ ਪਿੱਪਲੀ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ, ਗੁਰਮੇਲ ਸਿੰਘ ਸਾਬੂਵਾਲ ਆਦਿ ਹਾਜਰ ਸਨ|
ਪਿਛਲੀ ਖ਼ਬਰ ਘਰ ਦੇ ਬਾਹਰ ਸੈਰ ਕਰ ਰਹੀ ਔਰਤ ਦੇ ਕੰਨ ’ਚੋਂ ਸੋਨੇ ਦੀ ਵਾਲ਼ੀ ਝਪਟੀ ਅਗਲੀ ਖ਼ਬਰ ਨਗਰ ਕੀਰਤਨ ਸੰਬੰਧੀ 21 ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।