ਦੋਆਬਾ ਖ਼ਾਲਸਾ ਸਕੂਲ ਮਾਰਕੀਟ ਵਿਖੇ 10 ਲੱਖ ਵਾਲੇ ਸਿਹਤ ਕਾਰਡ ਬਣਾਉਣ ਲਈ ਲਗਾਇਆ ਕੈਂਪ
ਜਲੰਧਰ, 18 ਨਵੰਬਰ (ਮੋਹਿਤ ਸਿੰਘ)- ਲਾਡੋਵਾਲੀ ਰੋਡ ਸਥਿਤ ਦੋਆਬਾ ਖਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਵਾਲੇ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਦਾਨ ਜੋਗਿੰਧਰ ਸਿੰਘ ਸੈਣੀ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿੱਚ ਮਾਰਕੀਟ ਦੇ ਦੁਕਾਨਦਾਰਾਂ ਤੇ ਮੁਹੱਲਾ ਵਾਸੀਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਕਾਰਡ ਬਣਾਉਣ ਲਈ ਲੋੜੀਂਦਾ ਕਾਗਜ਼ੀ ਤੇ ਯੋਜਨਾ ਸਬੰਧੀ ਜਾਣਕਾਰੀ ਹਾਸਲ ਕੀਤੀ।
ਅਜੀਤ ਡੈਸਕ
19-11-2026