ਕੈਂਟ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਦੀਪਕ ਬਾਲੀ ਵਲੋਂ ਨਿਗਮ ਕਮਿਸ਼ਨਰ ਨਾਲ ਮੀਟਿੰਗ
ਜਲੰਧਰ, 18 ਨਵੰਬਰ (ਸ਼ਿਵ)- ਅੱਜ ਨਗਰ ਨਿਗਮ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਕੈਂਟ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਲੀ ਨੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਕੈਂਟ ਹਲਕੇ ’ਚ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
19-11-2026