ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ)-ਸ਼ਹਿਰ ’ਚ ਸਮੂਹ ਸਿੰਘ ਸਭਾਵਾਂ ਤੇ ਜਥੇਬੰਦੀਆਂ ਵਲੋਂ ਨਿਕਲਣ ਵਾਲੇ ਨਗਰ ਕੀਰਤਨ ਦੌਰਾਨ ਬਸਤੀਆਂ ਅੱਡੇ ਚੌਕ ’ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਜ਼ਾਰ ਬਾਂਸਾਂ, ਜਲੰਧਰ, ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਤੇ ਸਹਾਰਾ ਸੇਵਾ ਸਮਿਤੀ ਜਲੰਧਰ ਵਲੋਂ ਹਰ ਸਾਲ ਕੀਤੇ ਜਾਣ ਵਾਲੇ ਨਿਵੇਕਲੇ ਉਪਰਾਲੇ ਰਾਹੀਂ ਬੱਚਿਆਂ ਲਈ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਜੀਵਨ ਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਧਾਰਮਕ ਪ੍ਰਸ਼ਨ -ਉੱਤਰ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਸ ਮੌਕੇ ਸਹੀ ਜਵਾਬ ਦੇਣ ਵਾਲਿਆਂ ਨੂੰ ਉਤਸ਼ਾਹਤ ਕਰਨ ਲਈ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਮੁੱਖ ਸਿੰਘ, ਜਨਰਲ ਸਕੱਤਰ ਇੰਦਰ ਪਾਲ ਸਿੰਘ, ਲਾਇਲਪੁਰ ਖ਼ਾਲਸਾ ਕਾਲਜ ਦੇ ਪ੍ਰੋਫ਼ੈਸਰ ਹਰਪ੍ਰੀਤ ਕੌਰ, ਸੇਵਾ ਸਮਿਤੀ ਦੇ ਮੁੱਖ ਪ੍ਰਬੰਧਕ ਹਰਬੰਸ ਲਾਲ ਗਗਨੇਜਾ ਨੇ ਸਮੂਹ ਗੁਰੂ ਨਾਨਕ ਨਾਮਲੇਵਾ ਸੰਗਤ ਨੂੰ ਇਸ ਮੁਕਾਬਲੇ ’ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਾਡੀ ਨਵਪੀੜ੍ਹੀ ਨੂੰ ਸਾਡੇ ਮਾਣਮੱਤੇ ਇਤਿਹਾਸ ਨਾਲ ਜੁੜਨ ਦਾ ਸੁਨਹਿਰੀ ਮੌਕਾ ਮਿਲੇਗਾ।