ਪੈਨਸ਼ਨਰ ਸੇਵਾ ਮੇਲੇ ਦੇ ਆਖਰੀ ਦਿਨ 300 ਪੈਨਸ਼ਨਰਾਂ ਨੇ ਲਿਆ ਜੀਵਨ ਪ੍ਰਮਾਣ ਪੱਤਰ ਤੇ ਈ-ਕੇਵਾਈਸੀ ਸੰਬੰਧੀ ਸੇਵਾਵਾਂ ਦਾ ਲਾਭ
ਜਲੰਧਰ, 21 ਨਵੰਬਰ (ਜਤਿੰਦਰ ਪੰਮੀ)–ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਗਏ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲੇ ਦੇ ਅੱਜ ਆਖਰੀ ਦਿਨ 300 ਦੇ ਕਰੀਬ ਪੈਨਸ਼ਨਰਾਂ ਨੇ ਜੀਵਨ ਪ੍ਰਮਾਣ ਪੱਤਰ ਅਤੇ ਈ-ਕੇਵਾਈਸੀ ਸੰਬੰਧੀ ਸੇਵਾਵਾਂ ਦਾ ਲਾਭ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫਸਰ ਅਮਰ ਨਾਥ ਨੇ ਦੱਸਿਆ ਕਿ ਭਾਵੇਂ ਇਹ ਪੈਨਸ਼ਨਰ ਸੇਵਾ ਮੇਲਾ ਅੱਜ ਸਮਾਪਤ ਹੋ ਗਿਆ ਹੈ, ਪਰ ਜੀਵਨ ਪ੍ਰਮਾਣ ਪੱਤਰ ਤੇ ਈ-ਕੇਵਾਈਸੀ ਦੀ ਸਹੂਲਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ/ਸੰਬੰਧਤ ਬੈਂਕਾਂ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਆਮ ਕੰਮਕਾਜ ਵਾਲੇ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਤਾਰ ਜਾਰੀ ਰਹੇਗੀ।
ਜਲੰਧਰ, 21 ਨਵੰਬਰ (ਜਤਿੰਦਰ ਪੰਮੀ)–ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਗਏ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲੇ ਦੇ ਅੱਜ ਆਖਰੀ ਦਿਨ 300 ਦੇ ਕਰੀਬ ਪੈਨਸ਼ਨਰਾਂ ਨੇ ਜੀਵਨ ਪ੍ਰਮਾਣ ਪੱਤਰ ਅਤੇ ਈ-ਕੇਵਾਈਸੀ ਸੰਬੰਧੀ ਸੇਵਾਵਾਂ ਦਾ ਲਾਭ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫਸਰ ਅਮਰ ਨਾਥ ਨੇ ਦੱਸਿਆ ਕਿ ਭਾਵੇਂ ਇਹ ਪੈਨਸ਼ਨਰ ਸੇਵਾ ਮੇਲਾ ਅੱਜ ਸਮਾਪਤ ਹੋ ਗਿਆ ਹੈ, ਪਰ ਜੀਵਨ ਪ੍ਰਮਾਣ ਪੱਤਰ ਤੇ ਈ-ਕੇਵਾਈਸੀ ਦੀ ਸਹੂਲਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ/ਸੰਬੰਧਤ ਬੈਂਕਾਂ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਆਮ ਕੰਮਕਾਜ ਵਾਲੇ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕੀਤੀ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਅਜੇ ਤੱਕ ਜੀਵਨ ਪ੍ਰਮਾਣ ਪੱਤਰ ਅਤੇ ਈ-ਕੇਵਾਈਸੀ ਦੀ ਪ੍ਰਕਿਰਿਆ ਪੂਰੀ ਨਹੀਂ ਹੋਈ ਹੈ, ਉਹ ਜਲਦ ਤੋਂ ਜਲਦ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ/ਸੰਬੰਧਤ ਬੈਂਕਾਂ ਵਿਖੇ ਪਹੁੰਚ ਕੇ ਆਪਣੀ ਇਹ ਪ੍ਰਕਿਰਿਆ ਪੂਰੀ ਕਰਵਾਉਣ, ਤਾਂ ਜੋ ਭਵਿੱਖ ਵਿੱਚ ਪੈਨਸ਼ਨ ਪ੍ਰਾਪਤ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।