22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਲਿਕਾ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਪੰਜਾਬ ਬਣਿਆ ਨੈਸ਼ਨਲ ਚੈਂਪੀਅਨ ਆਦਰਸ਼ ਨਗਰ ਸਕੂਲ ਦੀ ਮਲਿਕਾ ਨੇ ਰੌਸ਼ਨ ਕੀਤਾ ਸਕੂਲ ਤੇ ਇਲਾਕੇ ਦਾ ਨਾਂਅ

ਜਲੰਧਰ, 21 ਨਵੰਬਰ (ਡਾ ਜਤਿੰਦਰ ਸਾਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਜਲੰਧਰ ਦੀ ਹੋਣਹਾਰ ਵਿਦਿਆਰਥਣ ਮਲਿਕਾ ਨੇ 70ਵੀਆਂ ਨੈਸ਼ਨਲ ਸਕੂਲ ਖੇਡਾਂ, ਜੰਮੂ-ਕਸ਼ਮੀਰ ਵਿਖੇ ਕ੍ਰਿਕਟ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਗੇਂਦਬਾਜ਼ੀ ਦਾ ਲੋਹਾ ਮਨਵਾਇਆ। ਮਲਿਕਾ ਦੀ ਬਿਹਤਰੀਨ ਗੇਂਦਬਾਜ਼ੀ ਸਦਕਾ ਪੰਜਾਬ ਦੀ ਅੰਡਰ-17 ਲੜਕੀਆਂ ਦੀ ਕ੍ਰਿਕਟ ਟੀਮ ਨੇ ਫਾਈਨਲ ਮੁਕਾਬਲੇ ਵਿਚ ਰਾਜਸਥਾਨ ਦੀ ਟੀਮ ਨੂੰ 9 ਵਿਕਟਾਂ ਨਾਲ ਕਰਾਰੀ ਮਾਤ ਦੇ ਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪੰਜਾਬ ਦਾ ਮਾਣ ਵਧਾਇਆ।

ਮਲਿਕਾ ਆਪਣੀ ਕੋਚ ਪੰਜਾਬ ਕ੍ਰਿਕਟ ਟੀਮ ਦੀ ਮੈਨੇਜਰ ਸ਼ਰਨਜੀਤ ਕੌਰ ਨਾਲ। ਤਸਵੀਰ-ਜੀ. ਪੀ. ਸਿੰਘ 22-11-2026
ਜਲੰਧਰ, 21 ਨਵੰਬਰ (ਡਾ ਜਤਿੰਦਰ ਸਾਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਜਲੰਧਰ ਦੀ ਹੋਣਹਾਰ ਵਿਦਿਆਰਥਣ ਮਲਿਕਾ ਨੇ 70ਵੀਆਂ ਨੈਸ਼ਨਲ ਸਕੂਲ ਖੇਡਾਂ, ਜੰਮੂ-ਕਸ਼ਮੀਰ ਵਿਖੇ ਕ੍ਰਿਕਟ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਗੇਂਦਬਾਜ਼ੀ ਦਾ ਲੋਹਾ ਮਨਵਾਇਆ। ਮਲਿਕਾ ਦੀ ਬਿਹਤਰੀਨ ਗੇਂਦਬਾਜ਼ੀ ਸਦਕਾ ਪੰਜਾਬ ਦੀ ਅੰਡਰ-17 ਲੜਕੀਆਂ ਦੀ ਕ੍ਰਿਕਟ ਟੀਮ ਨੇ ਫਾਈਨਲ ਮੁਕਾਬਲੇ ਵਿਚ ਰਾਜਸਥਾਨ ਦੀ ਟੀਮ ਨੂੰ 9 ਵਿਕਟਾਂ ਨਾਲ ਕਰਾਰੀ ਮਾਤ ਦੇ ਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪੰਜਾਬ ਦਾ ਮਾਣ ਵਧਾਇਆ। ਮਲਿਕਾ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਤੇ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ । ਸਕੂਲ ਦੀ ਪ੍ਰਿੰਸੀਪਲ ਕੁਲਦੀਪ ਕੌਰ ਨੇ ਮਲੀਕਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੈ। ਇਸ ਮੌਕੇ ਪੰਜਾਬ ਕ੍ਰਿਕਟ ਟੀਮ ਦੀ ਮੈਨੇਜਰ ਸ਼ਰਨਜੀਤ ਕੌਰ ਨੇ ਵੀ ਮਲਿਕਾ ਦੀ ਪ੍ਰਤਿਭਾ, ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ। ਮਲਿਕਾ ਦੀ ਇਸ ਉਪਲਬਧੀ ਨੇ ਸਕੂਲ, ਮਾਪਿਆਂ ਤੇ ਇਲਾਕਾ ਵਾਸੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।
ਪਿਛਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਕਾਲਜ ਵਲੋਂ ਐਡਵੋਕੇਟ ਧਾਮੀ ਦੇ ਪ੍ਰਧਾਨ ਤੇ ਜਥੇਦਾਰ ਕਾਹਲੋਂ ਅੰਤਰਿੰਗ ਕਮੇਟੀ ਚੁਣੇ ਜਾਣ ’ਤੇ ਖੁਸ਼ੀ... ਅਗਲੀ ਖ਼ਬਰ ਕੱਲ੍ਹ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਹੋਵੇਗੀ ਕਾਂਗਰਸ ਦੀ ਵਿਸ਼ਾਲ ਰੈਲੀ-ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।