22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਾਏ ਵਿਸ਼ੇਸ਼ ਕੈਂਪ

ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਐਤਾਵਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਇਨ੍ਹਾਂ ਕੈਂਪਾਂ ’ਚ ਬੂਥ ਲੈਵਲ ਅਫ਼ਸਰਾਂ (ਬੀ.

ਅਜੀਤ ਡੈਸਕ 23-11-2026
ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਐਤਾਵਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਇਨ੍ਹਾਂ ਕੈਂਪਾਂ ’ਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਤੇ ਵੇਰਵਿਆਂ ਦੀ ਜਾਂਚ ਕਰਨ, ਨਵੀਂ ਵੋਟ ਬਣਵਾਉਣ ਤੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ 6 ਦਸੰਬਰ 2026 ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਾਉਣ ਅਤੇ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਡੀ. ਸੀ. ਵਾਲੀਆ ਨੇ ਸਮੂਹ ਯੋਗ ਨਾਗਰਿਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਵੋਟਰ ਸੂਚੀਆਂ ਵਿੱਚ ਦਰਜ ਆਪਣਿਆਂ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਜਲੰਧਰ ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਅੰਡਰ -15 ਤੇ ਅੰਡਰ -13 ਵਰਗਾਂ ਦੇ ਸੈਮੀਫਾਈਨਲ ਤੇ ਕੁ... ਅਗਲੀ ਖ਼ਬਰ ਨਿਤਿਨ ਨਬੀਨ ਵਲੋਂ 35 ਵਾਰਡਾਂ ’ਚ ਜਿੱਤ ਲਈ ਬੂਥ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।