23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਸ਼ਾਹਕੋਟ, 22 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਨੰਗਲ ਅੰਬੀਆਂ ਦੇ ਇੱਕ ਨੌਜਵਾਨ ਦੀ ਫਗਵਾੜਾ ਦੇ ਨਜ਼ਦੀਕੀ ਪਿੰਡ ਰਾਵਲਪਿੰਡੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚਾ ਰਣਜੀਤ ਕੁਮਾਰ ਬਿੱਲਾ (ਟੈਂਟ ਵਾਲੇ) ਵਾਸੀ ਪਿੰਡ ਨੰਗਲ ਅੰਬੀਆਂ ਨੇ ਦੱਸਿਆ ਕਿ ਉਸਦਾ ਭਤੀਜਾ ਸਾਵਨ ਥਾਪਰ (21) ਪੁੱਤਰ ਜਸਵੀਰ ਥਾਪਰ ਵਾਸੀ ਪਿੰਡ ਨੰਗਲ ਅੰਬੀਆਂ (ਸ਼ਾਹਕੋਟ) ਤਿੰਨ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਮੋਟਰਸਾਈਕਲਾਂ ‘ਤੇ ਬਾਬਾ ਬਾਲਕ ਨਾਥ, ਪੀਰ ਨਿਗਾਹੇ ਮੱਥਾ ਟੇਕਣ ਲਈ ਗਿਆ ਸੀ।

ਅਜੀਤ ਡੈਸਕ 23-11-2026
ਸ਼ਾਹਕੋਟ, 22 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਨੰਗਲ ਅੰਬੀਆਂ ਦੇ ਇੱਕ ਨੌਜਵਾਨ ਦੀ ਫਗਵਾੜਾ ਦੇ ਨਜ਼ਦੀਕੀ ਪਿੰਡ ਰਾਵਲਪਿੰਡੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚਾ ਰਣਜੀਤ ਕੁਮਾਰ ਬਿੱਲਾ (ਟੈਂਟ ਵਾਲੇ) ਵਾਸੀ ਪਿੰਡ ਨੰਗਲ ਅੰਬੀਆਂ ਨੇ ਦੱਸਿਆ ਕਿ ਉਸਦਾ ਭਤੀਜਾ ਸਾਵਨ ਥਾਪਰ (21) ਪੁੱਤਰ ਜਸਵੀਰ ਥਾਪਰ ਵਾਸੀ ਪਿੰਡ ਨੰਗਲ ਅੰਬੀਆਂ (ਸ਼ਾਹਕੋਟ) ਤਿੰਨ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਮੋਟਰਸਾਈਕਲਾਂ ‘ਤੇ ਬਾਬਾ ਬਾਲਕ ਨਾਥ, ਪੀਰ ਨਿਗਾਹੇ ਮੱਥਾ ਟੇਕਣ ਲਈ ਗਿਆ ਸੀ। ਜਦੋਂ ਉਹ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੇ ਸਨ ਤਾਂ ਬੀਤੇ ਦਿਨ ਸ਼ਾਮ ਕਰੀਬ 7 ਵਜੇ ਪਿੰਡ ਰਾਵਲਪਿੰਡੀ (ਫਗਵਾੜਾ) ਵਿਖੇ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਟਿੱਪਰ ਨਾਲ ਟੱਕਰ ਹੋ ਗਈ। ਮੋਟਰਸਾਈਕਲ ‘ਤੇ ਸਾਵਨ ਥਾਪਰ ਸਮੇਤ ਤਿੰਨ ਨੌਜਵਾਨ ਸਵਾਰ ਸਨ। ਇਸ ਭਿਆਨਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਵਲੋਂ ਬਣਦੀ ਕਾਰਵਾਈ ਕਰਨ ਉਪਰੰਤ ਸਾਵਨ ਥਾਪਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ, ਜਿਸਦਾ ਅੱਜ ਗਮਗੀਨ ਮਾਹੌਲ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਟਰੈਕਟਰ ਨਾਲ ਵਾਪਰੇ ਸੜਕ ਹਾਦਸੇ ’ਚ ਮੋਟਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਜਲੰਧਰ ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਅੰਡਰ -15 ਤੇ ਅੰਡਰ -13 ਵਰਗਾਂ ਦੇ ਸੈਮੀਫਾਈਨਲ ਤੇ ਕੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।