23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਮਾਜ ਸੇਵਾ ਸੁਸਾਇਟੀ ਦੇ ਦਲਬੀਰ ਸਿੰਘ ਕਲੋਈਆ ਤੇ ਮਹਿਲਾ ਵਿੰਗ ਦੀ ਸੰਤੋਸ਼ ਵਰਮਾ ਬਣੀ ਪ੍ਰਧਾਨ

ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਸ਼ਹਿਰ ’ਚ ਪਿਛਲੇ ਕਰੀਬ 25 ਸਾਲਾਂ ਤੋਂ ਸਮਾਜ ਸੇਵਾ ਦਾ ਕੰਮ ਕਰ ਰਹੀ ਸੰਸਥਾ ਸਮਾਜ ਸੇਵਾ ਸੁਸਾਇਟੀ ਦੀ ਅੱਜ ਇੱਕ ਵਿਸ਼ੇਸ਼ ਮੀਟਿੰਗ ਮਹਿਲਾ ਵਿੰਗ ਦੀ ਪ੍ਰਧਾਨ ਸੰਤੋਸ਼ ਵਰਮਾ ਦੇ ਘਰ ਸੁਸਾਇਟੀ ਦੇ ਬਾਨੀ ਅਨੀਲ ਅਨੀਅਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਰਿਆਂ ਦੀ ਸਹਿਮਤੀ ਨਾਲ ਸੁਸਾਇਟੀ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਦਲਬੀਰ ਸਿੰਘ ਕਲੋਈਆ ਨੂੰ ਸਮਾਜ ਸੇਵਾ ਸੁਸਾਇਟੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ, ਜਦਕਿ ਸ੍ਰੀਮਤੀ ਸੰਤੋਸ਼ ਵਰਮਾ ਨੂੰ ਮਹਿਲਾ ਵਿੰਗ ਦੀ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 24-11-2026
ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਸ਼ਹਿਰ ’ਚ ਪਿਛਲੇ ਕਰੀਬ 25 ਸਾਲਾਂ ਤੋਂ ਸਮਾਜ ਸੇਵਾ ਦਾ ਕੰਮ ਕਰ ਰਹੀ ਸੰਸਥਾ ਸਮਾਜ ਸੇਵਾ ਸੁਸਾਇਟੀ ਦੀ ਅੱਜ ਇੱਕ ਵਿਸ਼ੇਸ਼ ਮੀਟਿੰਗ ਮਹਿਲਾ ਵਿੰਗ ਦੀ ਪ੍ਰਧਾਨ ਸੰਤੋਸ਼ ਵਰਮਾ ਦੇ ਘਰ ਸੁਸਾਇਟੀ ਦੇ ਬਾਨੀ ਅਨੀਲ ਅਨੀਅਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਰਿਆਂ ਦੀ ਸਹਿਮਤੀ ਨਾਲ ਸੁਸਾਇਟੀ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਦਲਬੀਰ ਸਿੰਘ ਕਲੋਈਆ ਨੂੰ ਸਮਾਜ ਸੇਵਾ ਸੁਸਾਇਟੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ, ਜਦਕਿ ਸ੍ਰੀਮਤੀ ਸੰਤੋਸ਼ ਵਰਮਾ ਨੂੰ ਮਹਿਲਾ ਵਿੰਗ ਦੀ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਬਾਨੀ ਅਨੀਲ ਅਨੀਅਰ ਨੇ ਸੁਸਾਇਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵੱਧ ਤੋਂ ਵੱਧ ਮੈਂਬਰ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਕਮਲ ਕੁਮਾਰ ਭੂੰਬਲਾ, ਰਾਜੀਵ ਸੰਗਰ, ਸਤੀਸ਼ ਪਰਾਸ਼ਰ, ਵਿਪਨ ਵਡੇਰਾ, ਸੁਭਾਸ਼ ਸੇਘੜਾ, ਪਰਵਿੰਦਰ ਸਿੰਘ ਮਲਕੀਤ ਸਿੰਘ, ਗੁਰਮੀਤ ਸਿੰਘ , ਸੁਰਿੰਦਰ ਚੌਹਾਨ ਸੰਜੇ ਮਹਿਰਾ ਤੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ।ਇਸ ਮੌਕੇ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਸੁਸਾਇਟੀ ਦੇ ਨਵ ਨਿਯੁਕਤ ਪ੍ਰਧਾਨ ਦਲਬੀਰ ਸਿੰਘ ਕਲੋਈਆ ਤਾ ਸ੍ਰੀਮਤੀ ਸੰਤੋਸ਼ ਵਰਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਨਵੇਂ ਬਣੇ ਪ੍ਰਧਾਨ ਦਲਬੀਰ ਸਿੰਘ ਕਲੋਈਆ ਨੇ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਸਮਾਜ ਸੇਵੀ ਕੰਮਾਂ ਨੂੰ ਹੋਰ ਅੱਗੇ ਵਧਾਉਣਗੇ। ਇਸ ਦੌਰਾਨ ਸੁਸਾਇਟੀ ਦੇ ਹੋਰ ਪਤਵੰਤੇ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਤੇ ਸੁਸਾਇਟੀ ਦੇ ਬਾਨੀ ਅਨੀਲ ਅਨੀਅਰ ਨੇ ਸੁਸਾਇਟੀ ਨੂੰ 11000 /ਰੁਪਏ ਅਤੇ ਵਿਪਨ ਵਡੇਰਾ ਨੇ 5100/ ਰੁਪਏ ਸੁਸਾਇਟੀ ਨੂੰ ਭੇਟ ਕੀਤੇ।
ਪਿਛਲੀ ਖ਼ਬਰ ਇਤਿਹਾਸਿਕ ਹੋਵੇਗੀ 26 ਨੂੰ ਮੋਗਾ ਵਿਖੇ ਹੋਣ ਵਾਲੀ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’-ਦੀਪਕ ਬਾਲੀ ਅਗਲੀ ਖ਼ਬਰ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ’ਤੇ ਲਾਉਣਗੇ ਮੋਹਰ-ਮੋਹਿੰਦਰ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।