23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੇਅਰ ਨੇ ਖ਼ਤਮ ਕਰਵਾਈ ਚਾਰ ਦਿਨ ਤੋਂ ਚਲ ਰਹੀ ਨਿਗਮ ਯੂਨੀਅਨ ਦੀ ਹੜਤਾਲ

ਜਲੰਧਰ, 23 ਨਵੰਬਰ (ਸ਼ਿਵ)-ਨਗਰ ਨਿਗਮ ਦੀ ਇੱਕ ਯੂਨੀਅਨ ਵਲੋਂ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਮੇਅਰ ਵਨੀਤ ਧੀਰ ਦੇ ਦਖ਼ਲ ਤੋਂ ਬਾਅਦ ਖ਼ਤਮ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਯੂਨੀਅਨ ਦੀਆਂ ਜ਼ਿਆਦਾਤਰ ਮੰਗਾਂ ਮੰਨਣ ਅਤੇ ਬਾਕੀਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਚੰਦਨ ਗਰੇਵਾਲ ਧੜੇ ਨਾਲ ਸੰਬੰਧਤ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ।

ਨਗਰ ਨਿਗਮ ਦਫ਼ਤਰ ਵਿਚ ਮੰਗਾਂ ਮੰਨੇ ਜਾਣ ਬਾਰੇ ਐਲਾਨ ਕਰਦੇ ਹੋਏ ਤੇ ਨਾਲ ਸੁਰਿੰਦਰ ਸਿੰਘ, ਚੰਦਨ ਗਰੇਵਾਲ, ਬਲਬੀਰ ਸਿੰਘ ਬਿੱਟੂ, ਮਲਕੀਤ ਸਿੰਘ ਸੁਭਾਣਾ, ਸੰਨੀ ਸਹੋਤਾ, ਪਵਨ ਅਗਨੀਹੋਤਰੀ, ਪ੍ਰੇਮ ਪਾਲ ਡੁਮੇਲੀ ਤੇ ਹੋਰ। ਤਸਵੀਰ. ਮੁਨੀਸ਼ 24-11-2026
ਜਲੰਧਰ, 23 ਨਵੰਬਰ (ਸ਼ਿਵ)-ਨਗਰ ਨਿਗਮ ਦੀ ਇੱਕ ਯੂਨੀਅਨ ਵਲੋਂ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਮੇਅਰ ਵਨੀਤ ਧੀਰ ਦੇ ਦਖ਼ਲ ਤੋਂ ਬਾਅਦ ਖ਼ਤਮ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਯੂਨੀਅਨ ਦੀਆਂ ਜ਼ਿਆਦਾਤਰ ਮੰਗਾਂ ਮੰਨਣ ਅਤੇ ਬਾਕੀਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਚੰਦਨ ਗਰੇਵਾਲ ਧੜੇ ਨਾਲ ਸੰਬੰਧਤ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਯੂਨੀਅਨ ਨਾਲ ਸਬੰਧਤ ਡਰਾਈਵਰਾਂ ਨੇ ਸ਼ਹਿਰ ਵਿਚ ਕੂੜਾ ਚੁੱਕਣ ਅਤੇ ਸਫ਼ਾਈ ਦਾ ਕੰਮ ਮੁੜ ਸ਼ੁਰੂ ਕਰਵਾ ਦਿੱਤਾ। ਮੇਅਰ ਵਨੀਤ ਧੀਰ ਖੁਦ ਨਗਰ ਨਿਗਮ ਕੰਪਲੈਕਸ ਵਿਖੇ ਧਰਨਾ ਦੇ ਰਹੇ ਕਰਮਚਾਰੀਆਂ ਕੋਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਯੂਨੀਅਨ ਆਗੂਆਂ ਨੂੰ ਦੱਸਿਆ ਕਿ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਕਿਹੜੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਬਾਕੀ ਮੰਗਾਂ ਨੂੰ ਵੀ ਜਲਦ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਹੜਤਾਲ ਖ਼ਤਮ ਕਰਵਾਉਣ ਮੌਕੇ ਮੇਅਰ ਵਨੀਤ ਧੀਰ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਣਾ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਯੂਨੀਅਨ ਆਗੂ ਸੰਨੀ ਸਹੋਤਾ, ਸੰਨੀ ਸੇਠੀ ਸਮੇਤ ਹੋਰ ਆਗੂ ਅਤੇ ਕਰਮਚਾਰੀ ਮੌਜੂਦ ਸਨ। ਮੰਨੀਆਂ ਗਈਆਂ ਮੰਗਾਂ ਦਾ ਵੇਰਵਾ ਮੇਅਰ ਵਲੋਂ ਮੰਨੀਆਂ ਗਈਆਂ ਮੰਗਾਂ ਸਬੰਧੀ ਦੱਸਿਆ ਗਿਆ ਕਿ ਚੌਥਾ ਦਰਜਾ ਕਰਮਚਾਰੀਆਂ ਦੀਆਂ 1196 ਅਸਾਮੀਆਂ ’ਤੇ ਭਰਤੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਵਿਚ ਨਵੇਂ ਸ਼ਾਮਿਲ ਕੀਤੇ ਗਏ ਪਿੰਡਾਂ ਵਿਚ ਵੀ ਸਫ਼ਾਈ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਸੈਨੇਟਰੀ ਇੰਸਪੈਕਟਰ ਗਣੇਸ਼ ਕੋਲੋਂ ਵਰਿਆਣਾ ਡੰਪ ਦਾ ਚਾਰਜ ਵਾਪਸ ਲੈਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਹਰ ਵਾਰਡ ’ਚ ਚੱਲ ਰਹੀ ਮਸ਼ੀਨਰੀ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਪਰਚੀਆਂ ਸੈਨੇਟਰੀ ਇੰਸਪੈਕਟਰ ਵਲੋਂ ਜਾਰੀ ਕੀਤੀਆਂ ਜਾਣਗੀਆਂ। ਸੈਨੇਟਰੀ ਇੰਸਪੈਕਟਰਾਂ ਦੀ ਤਨਖ਼ਾਹ ਤਿਆਰ ਕਰਨ ਲਈ ਪੱਕੇ ਕਲਰਕ ਦੀ ਡਿਊਟੀ ਲਗਾਉਣ ਸਬੰਧੀ ਵੀ ਹੁਕਮ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਸਫ਼ਾਈ ਕਰਮਚਾਰੀਆਂ ਨੂੰ ਬਿੱਲ ਕਲਰਕ ਬਦਲਣ ਲਈ ਬਕਾਇਦਾ ਅਰਜ਼ੀ ਦੇਣੀ ਪਵੇਗੀ। ਫਿਟਰ ਕੁੱਲੀਆਂ ਨੂੰ ਇੰਸ਼ੋਰ ਕਰਨ ਲਈ ਮਤਾ ਪ੍ਰਵਾਨ ਕਰਨ ਦੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਯੂਨੀਅਨ ਵਲੋਂ ਨਗਰ ਨਿਗਮ ਕੰਪਲੈਕਸ ਵਿਚ ਧਰਨਾ ਦੇ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਹੜਤਾਲ ਖ਼ਤਮ ਹੋਣ ਤੋਂ ਬਾਅਦ ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਤਿਆਰ ਹਨ। ਲੋਕਾਂ ਨੇ ਹੜਤਾਲ ਖ਼ਤਮ ਹੋਣ ’ਤੇ ਰਾਹਤ ਮਹਿਸੂਸ ਕੀਤੀ ਹੈ।
ਪਿਛਲੀ ਖ਼ਬਰ ਜਨਤਾ ਹਸਪਤਾਲ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 1 ਦਸੰਬਰ ਤੱਕ ਅਗਲੀ ਖ਼ਬਰ ਜੰਡੂਸਿੰਘਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।