23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੰਡੂਸਿੰਘਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)- ਜਲੰਧਰ-ਹੁਸ਼ਿਆਰਪੁਰ ਮਾਰਗ ’ਤੇ ਸਥਿਤ ਪਿੰਡ ਜੰਡੂਸਿੰਘਾ ਵਿਖੇ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ। ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਕੀਰਤਨ ਉਕਤ ਗੁਰੂ ਤੋਂ ਸ਼ੁਰੂ ਹੋ ਕੇ ਸ਼ਿਵ ਮੰਦਰ ਮਾਰਕੀਟ, ਗੁਰਦੁਆਰਾ ਹਲਟੀ ਸਾਹਿਬ, ਗੁਰਦੁਆਰਾ ਜੰਡੋਆਣਾ ਸਾਹਿਬ,ਡਾਲਾ ਪੱਤੀ, ਬੈਂਸ ਪੱਤੀ, ਭਗਤ ਧੰਨਾ ਜੀ ਪਾਰਕ ਕਪੂਰ ਪਿੰਡ ਰੋਡ, ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਜੀ, ਗੁਰਦੁਆਰਾ ਦੁੱਖ ਭੰਜਨ ਸਾਹਿਬ,ਦਾਦੂ ਪੱਤੀ, ਗੁਰਦੁਆਰਾ ਗੁਰੂ ਰਵਿਦਾਸ ਜੀ ਤੱਕ ਪਹੁੰਚਣ ਉਪਰੰਤ ਵਾਪਸ ਆ ਕੇ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸੰਪੂਰਨ ਹੋਵੇਗਾ।

ਅਜੀਤ ਡੈਸਕ 24-11-2026
ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)- ਜਲੰਧਰ-ਹੁਸ਼ਿਆਰਪੁਰ ਮਾਰਗ ’ਤੇ ਸਥਿਤ ਪਿੰਡ ਜੰਡੂਸਿੰਘਾ ਵਿਖੇ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ। ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਕੀਰਤਨ ਉਕਤ ਗੁਰੂ ਤੋਂ ਸ਼ੁਰੂ ਹੋ ਕੇ ਸ਼ਿਵ ਮੰਦਰ ਮਾਰਕੀਟ, ਗੁਰਦੁਆਰਾ ਹਲਟੀ ਸਾਹਿਬ, ਗੁਰਦੁਆਰਾ ਜੰਡੋਆਣਾ ਸਾਹਿਬ,ਡਾਲਾ ਪੱਤੀ, ਬੈਂਸ ਪੱਤੀ, ਭਗਤ ਧੰਨਾ ਜੀ ਪਾਰਕ ਕਪੂਰ ਪਿੰਡ ਰੋਡ, ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਜੀ, ਗੁਰਦੁਆਰਾ ਦੁੱਖ ਭੰਜਨ ਸਾਹਿਬ,ਦਾਦੂ ਪੱਤੀ, ਗੁਰਦੁਆਰਾ ਗੁਰੂ ਰਵਿਦਾਸ ਜੀ ਤੱਕ ਪਹੁੰਚਣ ਉਪਰੰਤ ਵਾਪਸ ਆ ਕੇ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸੰਪੂਰਨ ਹੋਵੇਗਾ। ਪ੍ਰਬੰਧਕਾਂ ਮੁਤਾਬਕ ਇਹ ਕਾਰਜ ਬ੍ਰਹਮ ਗਿਆਨੀ ਸੰਤ ਬਾਬਾ ਬਸੰਤ ਸਿੰਘ , ਬ੍ਰਹਮ ਗਿਆਨੀ ਸੰਤ ਬਾਬਾ ਗਿਆਨ ਸਿੰਘ, ਬ੍ਰਹਮ ਗਿਆਨੀ ਸੰਤ ਬਾਬਾ ਹਰਭਜਨ ਸਿੰਘ ਵਿਰੱਕਤ ਤੋਂ ਵਰੋਸਾਏ ਸੰਤ ਬਾਬਾ ਜੀਤ ਸਿੰਘ ਮੁਖੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਦੀ ਅਪਾਰ ਕਿਰਪਾ ਨਾਲ਼ ਉਲੀਕਿਆ ਗਿਆ ਹੈ।
ਪਿਛਲੀ ਖ਼ਬਰ ਪਰਗਟ ਸਿੰਘ ਨੇ ਆਦਮਪੁਰ ਹਲਕੇ ਦੀ ਕਾਂਗਰਸ ਵਿਚ ਭਰਿਆ ਜੋਸ਼, ਪਿੰਡ ਭੱਟੀਆਂ ਪਹੁੰਚੇ, ਵਰਕਰਾਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗ... ਅਗਲੀ ਖ਼ਬਰ ਰਾਏਪੁਰ -ਰਸੂਲਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।