23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਰਗਟ ਸਿੰਘ ਨੇ ਆਦਮਪੁਰ ਹਲਕੇ ਦੀ ਕਾਂਗਰਸ ਵਿਚ ਭਰਿਆ ਜੋਸ਼, ਪਿੰਡ ਭੱਟੀਆਂ ਪਹੁੰਚੇ, ਵਰਕਰਾਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

ਭੋਗਪੁਰ, 23 ਨਵੰਬਰ (ਕਮਲਜੀਤ ਸਿੰਘ ਡੱਲੀ)- ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਨੇ ਜਸਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।

ਆਦਮਪੁਰ ਹਲਕੇ ਦੇ ਪਿੰਡ ਭੱਟੀਆਂ ਵਿਖੇ ਸੰਬੋਧਨ ਕਰਦੇ ਹੋਏ ਪਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਨਾਲ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬੀ ਮੋਗਾ, ਅਸ਼ਵਨ ਭੱਲਾ, ਜਸਵੀਰ ਸੈਣੀ ਅਤੇ ਹੋਰ। ਤਸਵੀਰਾਂ - ਕਮਲਜੀਤ ਸਿੰਘ ਡੱਲੀ 24-11-2026
ਭੋਗਪੁਰ, 23 ਨਵੰਬਰ (ਕਮਲਜੀਤ ਸਿੰਘ ਡੱਲੀ)- ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਨੇ ਜਸਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਦੇ ਭਾਰੀ ਇਕੱਠ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਹਲਕਾ ਆਦਮਪੁਰ ਵਿੱਚ ਕਾਂਗਰਸ ਪਾਰਟੀ ਦੀ ਲੋਕਪ੍ਰਿਯਤਾ ਲਗਾਤਾਰ ਵਧ ਰਹੀ ਹੈ। ਪਰਗਟ ਸਿੰਘ ਦੀ ਇਸ ਫੇਰੀ ਨੇ ਹਲਕਾ ਆਦਮਪੁਰ ਦਾ ਸਿਆਸੀ ਮਿਜ਼ਾਜ ਬਦਲ ਕੇ ਰੱਖ ਦਿੱਤਾ ਹੈ। ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਸੂਬੇ ਦੀ ਆਰਥਿਕ ਸਥਿਤੀ ਵਰਗੇ ਅਹਿਮ ਮੁੱਦਿਆਂ ‘ਤੇ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ।ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਇਸ਼ਤਿਹਾਰਾਂ ਅਤੇ ਬਿਆਨਾਂ ਦੀ ਨਹੀਂ, ਸਗੋਂ ਠੋਸ ਨੀਤੀਆਂ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਵਿਰੋਧੀ ਫ਼ੈਸਲਿਆਂ ਬਾਰੇ ਸਵਾਲ ਉਠਾਉਂਦੀ ਰਹੇਗੀ। ਹਲਕਾ ਵਿਧਾਇਕ ਸ. ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਹੋਏ ਇਸ ਇਕੱਠ ਨੇ ਉਨ੍ਹਾਂ ਦੇ ਹੌਸਲੇ ਅਤੇ ਸਿਆਸੀ ਕੱਦ ਨੂੰ ਹੋਰ ਮਜ਼ਬੂਤੀ ਦਿੱਤੀ। ਇਸ ਮੌਕੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਨੇ ਕਿਹਾ ਕਿ ਕਾਂਗਰਸੀ ਵਰਕਰ ਇਕਜੁੱਟ ਹੋ ਕੇ ਕਾਂਗਰਸ ਦੀ ਚੜ੍ਹਦੀ ਕਲਾ ਲਈ ਪੱਬ ਭਾਰ ਹਨ। ਵਿਧਾਇਕ ਸ. ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਹਰ ਕਾਂਗਰਸੀ ਵਰਕਰ ਦਾ ਮਾਨ-ਸਤਿਕਾਰ ਹੀ ਉਨ੍ਹਾਂ ਲਈ ਸਭ ਤੋਂ ਪਹਿਲਾ ਕੰਮ ਹੈ ਤੇ ਉਹ ਹਲਕੇ ਦੀ ਸੇਵਾ ਲਈ ਪਹਿਲਾਂ ਦੀ ਤਰਾਂ ਹੁਣ ਵੀ ਲਗਾਤਾਰ ਕੰਮ ਕਰਦੇ ਰਹਿਣਗੇ। ਇਸ ਮੌਕੇ ਸਾਬੀ ਮੋਗਾ ਜ਼ਿਲਾ ਮੀਤ ਪ੍ਰਧਾ ਨ ਨੇ ਕਿਹਾ ਕਿ ਸੁਖਵਿੰਦਰ ਸਿੰਘ ਕੋਟਲੀ ਦੂਸਰੀ ਵਾਰ ਆਦਮਪੁਰ ਹਲਕੇ ਦੇ ਵਿਧਾਇਕ ਬਣਨਗੇ। ਇਸ ਮੌਕੇ ਪ੍ਰਗਟ ਸਿੰਘ ਵਲੋਂ ਸੁਖਚੈਨ ਸਿੰਘ ਸਾਬਕਾ ਸਰਪੰਚ ਖਰਲਾਂ, ਅਤੇ ਗੁੱਜਰ ਭਾਈਚਾਰੇ ਦੇ ਸੈਕੜੇ ਲੋਕਾਂ ਨੂੰ ਆਲਮਦੀਨ ਅਤੇ ਸਲੀਮ ਦੀ ਅਗਵਾਈ ਵਿਚ ਸ਼ਾਮਿਲ ਕਰਵਾਇਆ। ਇਸ ਮੌਕੇ ਅਸ਼ਵਨ ਭੱਲਾ, ਸਤਨਾਮ ਸਿੰਘ ਸਾਬੀ ਮੋਗਾ ਵਾਈਸ ਪ੍ਰਧਾਨ ਜਲੰਧਰ ਦਿਹਾਤੀ, ਪਰਮਿੰਦਰ ਸਿੰਘ ਮੱਲ੍ਹੀ, ਸਰਬਜੀਤ ਸਿੰਘ ਭਟਨੂਰਾ, ਜਤਿੰਦਰ ਸਿੰਘ ਚਮਿਆਰੀ, ਵਿਸ਼ਾਲ ਬਹਿਲ ਸ਼ਹਿਰੀ ਪ੍ਰਧਾਨ ਭੋਗਪੁਰ, ਜਸਪ੍ਰੀਤ ਸਿੰਘ ਵਰਕਿੰਗ ਪ੍ਰਧਾਨ ਬਲਾਕ ਭੋਗਪੁਰ, ਲਖਵੀਰ ਸਿੰਘ ਲੱਕੀ ਕੋਟਲੀ, ਰਾਕੇਸ਼ ਮਹਿਤਾ, ਜਸਵੀਰ ਸਿੰਘ ਸੈਣੀ, ਜ਼ੋਰਾਵਰ ਸਿੰਘ ਸੰਘਵਾਲ, ਜਗਦੀਪ ਢੱਡਾ, ਸਤਨਾਮ ਸੋਨੂੰ, ਅਵਤਾਰ ਕੋਹਜਾ, ਮਲਕੀਤ ਸਿੰਘ ਲਾਲੀ ਨਿਜ਼ਾਮਦੀਨਪੁਰ,ਰਣਦੀਪ ਸਿੰਘ ਰਾਣਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਦੀ ਮੋਗਾ ਰੈਲੀ ’ਚ ਹੋਵੇਗਾ ਵਿਸ਼ਾਲ ਇਕੱਠ-ਐੱਮ.ਸੀ. ਬੂਟਾ ਕਲਸੀ ਅਗਲੀ ਖ਼ਬਰ ਜੰਡੂਸਿੰਘਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।