25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਪ੍ਰੀਤ ਸਿੰਘ ਭੁੱਲਰ ਹੋਣਗੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਤੇ ਹਰਕੰਵਲਪ੍ਰੀਤ ਸਿੰਘ ਖੱਖ ਐੱਸ . ਐੱਸ . ਪੀ . ਜਲੰਧਰ ਦੇ ਪੁਲਿਸ ਕਮਿਸ਼ਨਰ, ਐੱਸ.ਐੱਸ.ਪੀ ਦਿਹਾਤੀ ਤੇ ਜਲੰਧਰ ਰੇਂਜ ਦੇ ਡੀ. ਆਈ. ਜੀ. ਦਾ ਤਬਾਦਲਾ

ਜਲੰਧਰ, 25 ਨਵੰਬਰ (ਜਤਿੰਦਰ ਪੰਮੀ)-ਗ੍ਰਹਿ ਵਿਭਾਗ ਪੰਜਾਬ ਵਲੋਂ ਪੁਲਿਸ ਵਿਭਾਗ ’ਚ ਵੱਡੇ ਪੱਧਰ ’ਤੇ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐੱਸ. ਐੱਸ.

ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ 26-11-2026
ਜਲੰਧਰ, 25 ਨਵੰਬਰ (ਜਤਿੰਦਰ ਪੰਮੀ)-ਗ੍ਰਹਿ ਵਿਭਾਗ ਪੰਜਾਬ ਵਲੋਂ ਪੁਲਿਸ ਵਿਭਾਗ ’ਚ ਵੱਡੇ ਪੱਧਰ ’ਤੇ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐੱਸ. ਐੱਸ. ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਤੇ ਡੀ. ਆਈ. ਜੀ. ਨਵੀਨ ਸਿੰਗਲਾ ਨੂੰ ਵੀ ਇਥੋਂ ਬਦਲ ਦਿੱਤਾ ਗਿਆ ਹੈ। ਉਕਤ ਅਧਿਕਾਰੀਆਂ ਦੀ ਥਾਂ ਬਾਰਡਰ ਰੇਂਜ ਦੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੂੰ ਨਵੇਂ ਪੁਲਿਸ ਕਮਿਸ਼ਨਰ, ਹਰਕੰਵਲਪ੍ਰੀਤ ਸਿੰਘ ਖੱਖ ਐੱਸ. ਐੱਸ. ਪੀ. ਦਿਹਾਤੀ ਤੇ ਜਗਦਲੇ ਨਿਲਾਂਬਰੀ ਵਿਜੇ ਨੂੰ ਆਈ. ਜੀ. ਜਲੰਧਰ ਰੇਂਜ ਲਾਇਆ ਗਿਆ ਹੈ। ਦੱਸਣਯੋਗ ਹੈ ਕਿ 2004 ਬੈਚ ਦੇ ਆਈ. ਪੀ. ਐੱਸ. ਗੁਰਪ੍ਰੀਤ ਸਿੰਘ ਭੁੱਲਰ ਇਸ ਤੋਂ ਪਹਿਲਾਂ ਵੀ ਇੱਥੇ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਦੇ ਚੁੱਕੇ ਹਨ। ਇਸੇ ਤਰ੍ਹਾਂ ਹਰਕੰਵਲਪ੍ਰੀਤ ਸਿੰਘ ਖੱਖ ਵੀ ਜ਼ਿਲ੍ਹੇ ’ਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾਵਾਂ ਦਿੰਦੇ ਰਹੇ ਹਨ। ਹਾਲਾਂਕਿ 2008 ਬੈਚ ਦੀ ਆਈ. ਪੀ. ਐੱਸ. ਜਗਦਲੇ ਨਿਲਾਂਬਰੀ ਵਿਜੇ ਵੀ ਕਮਿਸ਼ਨਰੇਟ ਪੁਲਿਸ ਵਿੱਚ ਏ. ਸੀ. ਪੀ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਏ . ਡੀ . ਜੀ . ਪੀ . ਨੌਨਿਹਾਲ ਸਿੰਘ ਨੂੰ ਪੀ . ਏ . ਪੀ . ਦਾ ਦਿੱਤਾ ਵਾਧੂ ਚਾਰਜ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਏ. ਡੀ. ਜੀ. ਪੀ. ਇੰਟਰਨਲ ਵਿਜੀਲੈਂਸ ਸੈੱਲ ਪੰਜਾਬ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਅ ਰਹੇ 1997 ਬੈਚ ਦੇ ਆਈ. ਪੀ. ਐੱਸ. ਨੌਨਿਹਾਲ ਸਿੰਘ ਪੀ. ਏ. ਪੀ. ਦੇ ਏ. ਡੀ. ਜੀ. ਪੀ. ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇੱਥੇ ਤਾਇਨਾਤ ਆਈ. ਪੀ. ਐੱਸ. ਐੱਮ. ਐੱਫ. ਫਾਰੂਕੀ ਤਰੱਕੀ ਮਿਲਣ ਉਪਰੰਤ ਡੀ. ਜੀ. ਪੀ. ਬਣ ਗਏ ਸਨ ਤੇ ਉਨ੍ਹਾਂ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ।
ਪਿਛਲੀ ਖ਼ਬਰ ਪਿੰਡ ਡਰੋਲੀ ਕਲਾਂ ’ ਚ ਪ੍ਰਵਾਸੀਆਂ ਦੀ ਗੁੰਡਾਗਰਦੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।