26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ - ਅਕਾਲੀ ਗੱਠਜੋੜ ਦਾ ਕੀਤਾ ਸਵਾਗਤ , ਭੰਡਾਰੀ ਦਾ ਮੂੰਹ ਮਿੱਠਾ ਕਰਵਾਇਆ

ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਹੋਏ ਗਠਜੋੜ ਦਾ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ। ਅਕਾਲੀ ਦਲ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਪੀਤਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਨੇ ਸਾਬਕਾ ਸੰਸਦੀ ਸਕੱਤਰ ਤੇ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਦੇਵ ਭੰਡਾਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਲੱਡੂ ਖੁਆ ਕੇ ਖੁਸ਼ੀ ਸਾਂਝੀ ਕੀਤੀ।

ਕ੍ਰਿਸ਼ਨ ਦੇਵ ਭੰਡਾਰੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਤਿੰਦਰ ਸਿੰਘ ਪੀਤਾ, ਹੈਪੀ ਸ਼ਰਮਾ ਅਤੇ ਹੋਰ ਆਗੂ। ਤਸਵੀਰ: ਜੀ.ਪੀ. ਸਿੰਘ 26-11-2026
ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਹੋਏ ਗਠਜੋੜ ਦਾ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ। ਅਕਾਲੀ ਦਲ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਪੀਤਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਨੇ ਸਾਬਕਾ ਸੰਸਦੀ ਸਕੱਤਰ ਤੇ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਦੇਵ ਭੰਡਾਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਲੱਡੂ ਖੁਆ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਹੋਏ ਇਸ ਇਤਿਹਾਸਕ ਸਮਝੌਤੇ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ ਤੇ ਸੂਬੇ ਦੀ ਕਾਨੂੰਨ ਵਿਵਸਥਾ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਡਾ. ਪਵਨ ਵਸ਼ਿਸ਼ਟ, ਸ਼ਾਮ ਸ਼ਰਮਾ, ਹੈਪੀ ਸ਼ਰਮਾ, ਰਾਜੂ ਜੋਸ਼ੀ, ਕਿਰਨਦੀਪ ਸਿੰਘ ਰੰਧਾਵਾ, ਕਰਮਵੀਰ ਸਿੰਘ, ਪਰਮਿੰਦਰ ਸਿੰਘ ਬਾਬਾ, ਮਨਦੀਪ ਸਿੰਘ, ਵਰਿੰਦਰ ਬੇਦੀ, ਪ੍ਰਭਜੋਤ ਸਿੰਘ, ਵਰਿੰਦਰ ਸਿੰਘ, ਕਰਮਜੋਤ ਸਿੰਘ, ਗੁਰਜੋਤ ਸਿੰਘ, ਜਸਬੀਰ ਸਿੰਘ ਅਤੇ ਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਲੋਂ ਇੰਪਰੂਵਮੈਂਟ ਟਰੱਸਟ ਦੇ 2 ਅਲਾਟੀਆਂ ਦੇ ਹੱਕ ’ ਚ ਫ਼ੈਸਲਾ ਦੋਵੇਂ ਅਲਾਟੀਆਂ ਨੂੰ 34... ਅਗਲੀ ਖ਼ਬਰ ਸੁਰਜੀਤ ਗੁਡਜ਼ ਕੈਰੀਅਰਜ਼ ਦੀ ਚੜ੍ਹਦੀ ਕਲਾ ਲਈ ਕਰਵਾਇਆ 50 ਵਾਂ ਸਾਲਾਨਾ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।