26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੁੱਕੜ ਪਿੰਡ ਵਿਖੇ ਸ਼ਰਧਾ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਚੜ੍ਹਦਾ ਪਾਸਾ ਤੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਚੜ੍ਹਦਾ ਪਾਸਾ ਤੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰਮਤਿ ਰੰਗ ਵਿੱਚ ਰੰਗਿਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰੀਕ ਸਿੰਘ, ਮੰਗਲ ਸਿੰਘ, ਤੀਰਥ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਕਾਕਾ, ਬਰਿੰਦਰ ਸਿੰਘ ਰੇਖੀ, ਰਣਜੀਤ ਸਿੰਘ, ਬਰਿੰਦਰ ਸਿੰਘ, ਗੁਰਦੀਪ ਸਿੰਘ ਪਨੇਸਰ, ਸਰਪੰਚ ਜੁਗਰਾਜ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਹਰਮੇਸ਼ ਸਿੰਘ, ਦਰਸ਼ਨ ਲਾਲ, ਚਮਨ ਲਾਲ ਅਤੇ ਮਨਜੀਤ ਚਾਹਲ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ। ਇਸ ਦੌਰਾਨ ਢਾਡੀ ਮਿਲਖਾ ਸਿੰਘ ਮੌਜੀ ਦੇ ਢਾਡੀ ਜਥੇ ਵੱਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਸਿੱਖੀ ਵਿਰਸੇ ਨਾਲ ਜੋੜਦਿਆਂ ਨਿਹਾਲ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਭਲਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭ ਕੀਤੇ ਗਏ ਪਾਠਾਂ ਦੇ ਭੋਗ ਪਾਏ ਜਾਣਗੇ । ਉਪਰੰਤ ਢਾਡੀ ਸਤਨਾਮ ਸਿੰਘ ਲਾਲੂ ਘੁੰਮਣ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਸਿੱਖ ਧਰਮ ਦੀਆਂ ਵਾਰਾਂ ਰਾਹੀਂ ਨਿਹਾਲ ਕਰੇਗਾ। ਇਸ ਮੌਕੇ ਸੁਖਬੀਰ ਸਿੰਘ ਕੁੱਕੜ ਪਿੰਡ ਨੇ ਵੀ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਲੋੜਵੰਦਾਂ ਤੱਕ ਸਿਹਤ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਪਹੁੰਚਾਇਆ ਜਾਵੇ : ਸਿਵਲ ਸਰਜਨ ਸਿਵਲ ਸਰਜਨ ਨੇ ਸਮੂਹ ਐੱਸ.ਐੱਮ.ਓਜ਼... ਅਗਲੀ ਖ਼ਬਰ ਸਤਿਗੁਰੂ ਗਿਆਨ ਗਿਰੀ ਮਹਾਰਾਜ ਦੇ ਨਾਂਅ ’ਤੇ 10 ਬਿਸਤਰਿਆਂ ਦਾ ਹਸਪਤਾਲ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।