ਅਕਾਲੀ - ਭਾਜਪਾ ਗੱਠਜੋੜ ਹੋਣ ਦੀ ਖੁਸ਼ੀ ’ ਚ ਅਕਾਲੀ ਤੇ ਭਾਜਪਾ ਵਰਕਰਾਂ ਨੇ ਲੱਡੂ ਵੰਡੇ
ਸ਼ਾਹਕੋਟ, 25 ਨਵੰਬਰ (ਨਗਿੰਦਰ ਸਿੰਘ ਬਾਂਸਲ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗਠਜੋੜ ਦੀ ਖੁਸ਼ੀ ’ਚ ਸ਼ਾਹਕੋਟ ਵਿਖੇ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਤੇ ਭਾਜਪਾ ਦੇ ਹਲਕਾ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਉਚੇਚੇ ਤੌਰ ‘ਤੇ ਹਾਜ਼ਰ ਹੋਏ।
ਅਜੀਤ ਡੈਸਕ
26-11-2026