26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੇਂਦਰੀ ਵਿਦਿਆਲਿਆ ਨੰਬਰ -2 ਜਲੰਧਰ ਛਾਉਣੀ ਵਿਖੇ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ

ਜਲੰਧਰ, 25 ਨਵੰਬਰ (ਡਾ. ਜਤਿੰਦਰ ਸਾਬੀ)-ਸਥਾਨਕ ਪੀਐਮ ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ ਵਿਖੇ ਵਿਦਿਆਲਿਆ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਦੇ ਮਾਰਗਦਰਸ਼ਨ ਹੇਠ ਸਾਲਾਨਾ ਖੇਡ ਦਿਵਸ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਮਨਾਇਆ ਗਿਆ।

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਡਾ. ਜਤਿੰਦਰ ਸਾਬੀ)-ਸਥਾਨਕ ਪੀਐਮ ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ ਵਿਖੇ ਵਿਦਿਆਲਿਆ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਦੇ ਮਾਰਗਦਰਸ਼ਨ ਹੇਠ ਸਾਲਾਨਾ ਖੇਡ ਦਿਵਸ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਭਾਗ ਲੈ ਕੇ ਆਪਣੀ ਪ੍ਰਤਿਭਾ, ਅਨੁਸ਼ਾਸਨ ਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਭਾਰਤੀ ਖੇਡ ਅਥਾਰਟੀ ਦੀ ਸਾਬਕਾ ਹਾਕੀ ਕੋਚ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਮਿਸਟਰ ਇੰਡੀਆ ਤੇ ਸੇਵਾਮੁਕਤ ਖੇਡ ਅਧਿਆਪਕ ਸ੍ਰੀ ਵਿਜੇ ਨੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਵਲੋਂ ਦੀਪ ਜਗਾਕੇ ਕੀਤੀ ਗਈ। ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਿਹਤਮੰਦ ਜੀਵਨ ਦਾ ਆਧਾਰ ਹਨ। ਖੇਡ ਮੁਕਾਬਲਿਆਂ ’ਚ ਦੌੜਾਂ, ਰੱਸਾਕਸੀ ਤੇ ਯੋਗਾ ਸਮੇਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿੱਚ ਖੇਡ ਵਿਭਾਗ ਦੇ ਰਮਨਦੀਪ ਅਤੇ ਸ੍ਰੀਮਤੀ ਰਿਤਿਕਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ੍ਰੀਮਤੀ ਯਸ਼ੋਦਾ ਸਾਹਨੀ ਅਤੇ ਸ੍ਰੀਮਤੀ ਫਰਖੂਦਾ ਬੇਗਮ ਨੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ। ਅੰਤ ਵਿੱਚ ਵਿਦਿਆਲਿਆ ਦੇ ਉਪ-ਪ੍ਰਿੰਸੀਪਲ ਉਗਰ ਮੋਹਨ ਯਾਦਵ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ’ ਤੇ ਭੋਗਪੁਰ ’ ਚ ਵਰਕਰਾਂ ਤੇ ਆਗੂਆਂ ਨੇ ਮਨਾਈ ਖੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।