26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਸਟਰ ਕੇਡਰ ਯੂਨੀਅਨ ਨੇ ਜਨਗਣਨਾ -2027 ਦੀਆਂ ਡਿਊਟੀਆਂ ਸੰਬੰਧੀ ਐੱਸ . ਡੀ . ਐੱਮ. ਕਾਹਲੋਂ ਨੂੰ ਸੌਂਪਿਆ ਮੰਗ ਪੱਤਰ

ਸ਼ਾਹਕੋਟ, 25 ਨਵੰਬਰ (ਦਲਜੀਤ ਸਿੰਘ ਸਚਦੇਵਾ)- ਮਾਸਟਰ ਕੈਡਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਜਲੰਧਰ ਵਲੋਂ ਜਨਗਣਨਾ-2027 ਦੀਆਂ ਡਿਊਟੀਆਂ ਸੰਬੰਧੀ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸ. ਡੀ.

ਜਨਗਣਨਾ-2027 ਦੀਆਂ ਡਿਊਟੀਆਂ ਸੰਬੰਧੀ ਐੱਸ.ਡੀ.ਐੱਮ ਸ਼ਾਹਕੋਟ ਜੁਗਰਾਜ ਸਿੰਘ ਕਾਹਲੋਂ ਨੂੰ ਮੰਗ ਪੱਤਰ ਸੌਂਪਦੇ ਹੋਏ ਮਾਸਟਰ ਕੈਡਰ ਯੂਨੀਅਨ ਦੇ ਆਗੂ ਮਾਸਟਰ ਰਾਕੇਸ਼ ਕੁਮਾਰ ਤੇ ਹੋਰ। ਤਸਵੀਰ : ਦਲਜੀਤ ਸਿੰਘ ਸਚਦੇਵਾ 26-11-2026
ਸ਼ਾਹਕੋਟ, 25 ਨਵੰਬਰ (ਦਲਜੀਤ ਸਿੰਘ ਸਚਦੇਵਾ)- ਮਾਸਟਰ ਕੈਡਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਜਲੰਧਰ ਵਲੋਂ ਜਨਗਣਨਾ-2027 ਦੀਆਂ ਡਿਊਟੀਆਂ ਸੰਬੰਧੀ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ ਸ਼ਾਹਕੋਟ ਜੁਗਰਾਜ ਸਿੰਘ ਕਾਹਲੋਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ ਮਾਸਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਨਗਣਨਾ-2027 ਵਿਚ ਤਾਇਨਾਤ ਕੀਤੇ ਗਏ ਸੁਪਰਵਾਈਜ਼ਰਾਂ ਅਤੇ ਐਨੂਮੇਰੇਟਰਾਂ ਦੇ ਬਣਦੇ ਮਾਣ-ਭੱਤੇ ਦੀ ਅਦਾਇਗੀ ਅਜੇ ਤੱਕ ਐੱਸ.ਡੀ.ਐੱਮ ਦਫ਼ਤਰ ਵਲੋਂ ਪੈਂਡਿੰਗ ਪਈ ਹੈ, ਜਿਸ ਕਾਰਨ ਸਬੰਧਿਤ ਕਰਮਚਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਗਣਨਾ-2027 ਦੀ ਮੈਨੂਅਲ ਗਣਨਾ ਇਕ ਸਮਾਂਬੱਧ ਅਤੇ ਜ਼ਿੰਮੇਵਾਰੀ ਵਾਲਾ ਕਾਰਜ ਹੈ, ਜੋ ਪਹਿਲੀ ਦਸੰਬਰ ਤੋਂ ਬਾਅਦ ਸ਼ੁਰੂ ਹੋਣਾ ਹੈ। ਇਸ ਲਈ ਅਧਿਆਪਕਾਂ ਨੂੰ ਇਹ ਡਿਊਟੀ ਸੁਚਾਰੂ ਢੰਗ ਨਾਲ ਨਿਭਾਉਣ ਵਾਸਤੇ ਵਿਭਾਗੀ ਡਿਊਟੀਆਂ ਤੋਂ ਪੂਰੇ ਸਮੇਂ ਤੇ ਦਿਨ ਲਈ ਫਾਰਗ ਕਰਨ ਸੰਬੰਧੀ ਪੱਤਰ ਜਲਦ ਜਾਰੀ ਕੀਤਾ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਹੋਰ ਵਿਭਾਗੀ ਰੁਝੇਵੇਂ ਦੇ ਜਨਗਣਨਾ ਦਾ ਕੰਮ ਸਮੇਂ ਸਿਰ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹ ਸਕਣ। ਆਗੂਆਂ ਨੇ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਮੰਗ ਕੀਤੀ ਕਿ ਮਹਿਲਾ ਅਧਿਆਪਕਾਂ ਦੀ ਤਾਇਨਾਤੀ ਉਨ੍ਹਾਂ ਦੇ ਸਬੰਧਿਤ ਸਕੂਲ ਵਾਲੇ ਪਿੰਡ ਵਿਚ ਹੀ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਹਿਲਾਂ ਅਲਾਟ ਕੀਤੇ ਗਏ ਐੱਚ.ਐੱਲ.ਬੀ (ਹਾਊਸ ਲਿਸਟਿੰਗ ਬਲਾਕ) ਵਾਲੇ ਇਲਾਕੇ ਹੀ ਮੁੜ ਅਲਾਟ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਕੰਮ ਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਜਥੇਬੰਦੀ ਦੇ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਉਕਤ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇ, ਤਾਂ ਜੋ ਜਨਗਣਨਾ ਦਾ ਮਹੱਤਵਪੂਰਨ ਕਾਰਜ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ। ਇਸ ਮੌਕੇ ਹਰਪ੍ਰੀਤ ਸਿੰਘ ਅੰਗਰੇਜ਼ੀ ਮਾਸਟਰ, ਮੈਡਮ ਯਾਦਵਿੰਦਰ ਕੌਰ ਸਾਇੰਸ ਅਧਿਆਪਕਾ, ਕੰਵਰ ਸਿੰਘ ਪੀ.ਟੀ.ਆਈ, ਨਿਰਮਲ ਸਿੰਘ ਪੰਜਾਬੀ ਮਾਸਟਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਤੁਲਸੀ ਵਿਆਹ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।