27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿਦਿਆਰਥਣ ਪਵਨਦੀਪ ਕੌਰ ਨੇ ਪੂਰੇ ਜ਼ਿਲ੍ਹੇ ’ਚ ਬਾਹਮਣੀਆਂ ਸਕੂਲ ਦਾ ਨਾਂਅ ਕੀਤਾ ਰੌਸ਼ਨ

ਸ਼ਾਹਕੋਟ, 26 ਨਵੰਬਰ (ਦਲਜੀਤ ਸਿੰਘ ਸਚਦੇਵਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਲੰਧਰ ਡਾ: ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਨੀਸ਼ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੀ. ਕੇ ਮਹਿਮੀ ਤੇ ਅਮਨ ਸਭਰਵਾਲ ਜ਼ਿਲ੍ਹਾ ਕੋਆਰਡੀਨੇਟਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਤਲਣ ਵਿਖੇ ਕਰਵਾਏ ਗਏ।

ਅਜੀਤ ਡੈਸਕ 27-11-2026
ਸ਼ਾਹਕੋਟ, 26 ਨਵੰਬਰ (ਦਲਜੀਤ ਸਿੰਘ ਸਚਦੇਵਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਲੰਧਰ ਡਾ: ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਨੀਸ਼ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੀ.ਕੇ ਮਹਿਮੀ ਤੇ ਅਮਨ ਸਭਰਵਾਲ ਜ਼ਿਲ੍ਹਾ ਕੋਆਰਡੀਨੇਟਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਤਲਣ ਵਿਖੇ ਕਰਵਾਏ ਗਏ। ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਬਾਹਮਣੀਆਂ (ਸ਼ਾਹਕੋਟ) ਦੀ ਵਿਦਿਆਰਥਣ ਪਵਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਪੂਰੇ ਜ਼ਿਲ੍ਹੇ ਜਲੰਧਰ ’ਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਤੇ ਪਿੰਡ ਬਾਹਮਣੀਆਂ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨਾ ਤੇ ਉਨ੍ਹਾਂ ਨੂੰ ਆਪਣੀ ਕਲਾ ਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਵਿਦਿਆਰਥਣ ਪਵਨਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਮੁਖੀ ਮੈਡਮ ਨੀਲਮ ਵਿੱਗ ਸਟੇਟ ਐਵਾਰਡੀ, ਮੈਡਮ ਪਰਮਜੀਤ ਕੌਰ, ਸੈਂਟਰ ਹੈੱਡ ਟੀਚਰ ਸੁਰਿੰਦਰ ਵਿੱਗ, ਹੈੱਡ ਟੀਚਰ ਅਮਰਪ੍ਰੀਤ ਸਿੰਘ ਤੇ ਮੀਰਾ ਰਾਣੀ ਨੇ ਵਧਾਈ ਦਿੱਤੀ। ਨੀਲਮ ਵਿੱਗ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਦੀਆਂ ਹਨ ਤੇ ਹੋਰਨਾਂ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਮੈਡਮ ਸਿਮਰਜੀਤ ਕੌਰ, ਰਜਨੀ ਬਾਲਾ, ਰਣਜੀਤ ਕੌਰ, ਸਾਜਨ ਕੁਮਾਰ, ਕੁਲਵੀਰ ਕੁਮਾਰ, ਹਰਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।