26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੁਰਜ ਹਸਨ ਵਿਖੇ ਖ਼ੂਨਦਾਨ ਕੈਂਪ ਲਗਾਇਆ

ਬਿਲਗਾ , 26 ਨਵੰਬਰ (ਤਜਿੰਦਰ ਕੁਮਾਰ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੁਰਜ ਹਸਨ ਵਿਖੇ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ’ਚ ਪਿੰਡ ਵਾਸੀਆਂ ਤੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ.

ਅਜੀਤ ਡੈਸਕ 27-11-2026
ਬਿਲਗਾ , 26 ਨਵੰਬਰ (ਤਜਿੰਦਰ ਕੁਮਾਰ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੁਰਜ ਹਸਨ ਵਿਖੇ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ’ਚ ਪਿੰਡ ਵਾਸੀਆਂ ਤੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਬੀ.ਆਰ. ਅੰਬੇਡਕਰ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਬਲਵਿੰਦਰ ਪਾਲ ਦਾਦਰਾ ਨੇ ਦੱਸਿਆ ਕਿ ਇਹ ਕੈਂਪ ਕਮਲ ਮਲਟੀਸਪੈਸ਼ਲਿਟੀ ਬਲੱਡ ਸੈਂਟਰ ਤੇ ਡਾ. ਬੀ.ਆਰ. ਅੰਬੇਡਕਰ ਸੇਵਾ ਸੁਸਾਇਟੀ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਅਨੁਭਵ ਗੁਪਤਾ, ਡਾ. ਸਤਪਾਲ, ਮਨਪ੍ਰੀਤ ਸਿੰਘ, ਪਿੰਡ ਬੁਰਜ ਹਸਨ ਦੇ ਸਰਪੰਚ ਪਰਮਜੀਤ ਸਿੰਘ, ਬਲਵਿੰਦਰ ਪਾਲ ਦਾਦਰਾ ਪ੍ਰਧਾਨ, ਬੂਟਾ ਰਾਮ ਜੱਸਲ ਵਾਈਸ ਪ੍ਰਧਾਨ, ਰਜਿੰਦਰ ਸਿੰਘ ਲੰਬੜਦਾਰ ਕੈਸ਼ੀਅਰ, ਸਤਨਾਮ ਸਿੰਘ ਖੋਖੇਵਾਲ ਜਨਰਲ ਸਕੱਤਰ, ਅਵਤਾਰ ਚੰਦ ਪ੍ਰੈੱਸ ਸਕੱਤਰ, ਅਮਰਜੀਤ ਤੱਗੜ, ਹਰਮਿੰਦਰ ਖੇਲਾ, ਪਰਮਜੀਤ ਥੰਮਣਵਾਲ, ਮੌਨੂ ਤਲਵਣ ਕੌਮੀ ਮੀਤ ਪ੍ਰਧਾਨ ਯੂਥ ਪੰਜਾਬ ਅਤੇ ਅਮਰਜੀਤ ਸਰਪੰਚ ਹਰਦੋਸੰਘਾ ਸਮੇਤ ਸਮੂਹ ਕਮੇਟੀ ਮੈਂਬਰ ਅਤੇ ਪਿੰਡ ਬੁਰਜ ਹਸਨ ਦੀ ਸਮੁੱਚੀ ਪੰਚਾਇਤ ਹਾਜ਼ਰ ਸੀ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਖ਼ੂਨਦਾਨੀਆਂ ਤੇ ਸਹਿਯੋਗੀ ਸੱਜਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸੰਤ ਜੂਦਸ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਪੋਰਟਸ ਮੀਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਵਿਸ਼ਾਲ ‘ਸ੍ਰੀ ਰਾਮ ਕਥਾਮ੍ਰਿਤ’ ਦੇ ਪਹਿਲੇ ਦਿਨ ਦਾ ਸ਼ੁੱਭ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।