28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐੱਸ. ਐੱਸ. ਪੀ. ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਅਹੁਦਾ ਸੰਭਾਲਿਆ

ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਮਾਲੇਰਕੋਟਲਾ ਤੋਂ ਬਦਲ ਕੇ ਆਏ ਨਵੇਂ ਐੱਸ. ਐੱਸ.

ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਮਾਲੇਰਕੋਟਲਾ ਤੋਂ ਬਦਲ ਕੇ ਆਏ ਨਵੇਂ ਐੱਸ. ਐੱਸ. ਪੀ. ਜ਼ਿਲ੍ਹਾ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦੇ ਦਫ਼ਤਰ ਪਹੁੰਚਣ ’ਤੇ ਪਹਿਲਾਂ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਦਿਹਾਤੀ ਪੁਲਿਸ ਦੇ ਅਫਸਰਾਂ ਨੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਉਪਰੰਤ ਉਨ੍ਹਾਂ ਨੇ ਆਪਣੇ ਦਫ਼ਤਰ ਵਿੱਚ ਬੈਠ ਕੇ ਚਾਰਜ ਲਿਆ ਤੇ ਫਾਈਲਾਂ ’ਤੇ ਦਸਤਖਤ ਕੀਤੇ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਗਜ਼ਟਿਡ ਅਫਸਰਾਂ, ਥਾਣਾ ਮੁਖੀਆਂ ਤੇ ਵੱਖ-ਵੱਖ ਸੈੱਲਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਥਾਣਾ ਮੁਖੀਆਂ ਨੇ ਆਪੋ-ਆਪਣੇ ਇਲਾਕੇ ਵਿੱਚ ਲੋਕਾਂ ਦੀ ਸੁਰੱਖਿਆ ਲਈ ਮੁਸਤੈਦੀ ਨਾਲ ਡਿਊਟੀ ਕਰਨ ਵਾਸਤੇ ਕਿਹਾ। ਚਾਰਜ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਖੱਖ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਦਿਹਾਤੀ ਖੇਤਰ ’ਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਵਿਰੁੱਧ ਸਖ਼ਤੀ ਵਰਤੀ ਜਾਵੇਗੀ ਅਤੇ ਕਿਸੇ ਵੀ ਤਸਕਰ ਨੂੰ ਨਸ਼ਾ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆਂ ਐੱਸ. ਐੱਸ. ਪੀ. ਨੇ ਕਿਹਾ ਕਿ ਉਹ ਆਪਣੀਆਂ ਗੈਰ-ਸਮਾਜੀ ਹਰਕਤਾਂ ਤੋਂ ਬਾਜ਼ ਆਉਣ ਜਾਂ ਜ਼ਿਲ੍ਹੇ ’ਚੋਂ ਨਿਕਲ ਜਾਣ ਕਿਉਂਕਿ ਉਨ੍ਹਾਂ ਦੀ ਖੈਰ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦਿੱਤਾ ਜਾਵੇਗਾ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕ ੀਤੇ ਜਾਣਗੇ। ਐੱਸ. ਐੱਸ. ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਦਫ਼ਤਰਾਂ ਤੇ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਨਾਲ ਵਧੀਆ ਸਲੂਕ ਕੀਤਾ ਜਾਵੇ ਤਾਂ ਨਾਗਰਿਕਾਂ ਦੇ ਪੁਲਿਸ ’ਤੇ ਭਰੋਸਾ ਹੋਰ ਵਧੇ।
ਪਿਛਲੀ ਖ਼ਬਰ ਮੁਰੰਮਤ ਨੂੰ ਤਰਸ ਰਹੀ ਹੈ ਸਰਫਿਸ ਵਾਟਰ ਲਈ ਪੁੱਟੀ ਕਾਜ਼ੀ ਮੰਡੀ ਤੋਂ ਹਾਈਵੇ ਨੂੰ ਜਾਂਦੀ ਸੜਕ ਅਗਲੀ ਖ਼ਬਰ 15 ਦਸੰਬਰ ਤੋਂ ਪਹਿਲਾਂ ਠੇੇਕੇਦਾਰਾਂ ਨੂੰ ਪੂਰੇ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।