28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗਾਰਡਨ ਕਾਲੋਨੀ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕੱਲ੍ਹ

ਜਲੰਧਰ, 27 ਨਵੰਬਰ (ਐੱਮ. ਐੱਸ.

ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਐੱਮ. ਐੱਸ. ਲੋਹੀਆ)-ਗਾਰਡਨ ਕਲੋਨੀ ਵੈਲਫੇਅਰ ਸੁਸਾਇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ 29 ਨਵੰਬਰ ਨੂੰ ਸਵੇਰੇ 10 ਵਜੇ ਸਮਾਗਮ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸਾਹਨੀ, ਮਨਜੀਤ ਸਿੰਘ, ਹਰਪ੍ਰੀਤ ਸਿੰਘ ਰਿਸ਼ੂ ਤੇ ਸੁਨੀਲ ਚੋਪੜਾ ਨੇ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਭਾਈ ਲਖਵਿੰਦਰ ਸਿੰਘ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਉੱਘੇ ਵਿਦਵਾਨ ਗਿਆਨੀ ਜਸਕਰਨ ਸਿੰਘ ਮੱਤੇਵਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਪ੍ਰਬੰਧਕਾਂ ਨੇ ਸਮੂਹ ਇਲਾਕਾ ਵਾਸੀਆਂ ਤੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ। ਇਸ ਮੌਕੇ ਜੀ. ਐੱਸ. ਚੋਪੜਾ, ਜਸਵਿੰਦਰ ਸਿੰਘ ਸੋਢੀ, ਚਰਨਜੀਤ ਸਿੰਘ ਤੁਲੀ, ਪਰਮਿੰਦਰ ਸਿੰਘ, ਐੱਸ. ਐੱਸ. ਸਮਲੋਕ, ਸੰਤੋਖ ਸਿੰਘ, ਗੁਰਮੇਲ ਸਿੰਘ, ਨਰਿੰਦਰ ਨੈਬ, ਰਾਕੇਸ਼ ਥਾਪਰ, ਐੱਸ. ਪੀ. ਸਿੰਘ ਕੁਮਾਰ, ਅਜਿੰਦਰ ਸਿੰਘ, ਸੁਰਿੰਦਰ ਸਿੰਘ ਭਾਟੀਆ, ਸੁਰਿੰਦਰ ਪਾਲ ਸਿੰਘ ਮਹਿਤਾ, ਗੁਰਸ਼ਰਨ ਪਾਲ ਸਿੰਘ ਮਹਿਤਾ, ਦਲੀਪ ਵਰਮਾ, ਅਨਿਲ ਵਾਲੀਆ, ਸੰਜੀਵ ਚੋਪੜਾ, ਨੰਦ ਕਿਸ਼ੋਰ ਸਾਮਾ, ਮਨਕੀਰਤ ਸਿੰਘ ਸਾਹਨੀ, ਹਰਸੀਰਤ ਸਿੰਘ ਸਾਹਨੀ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਐਸ. ਡੀ. ਐਮ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਲਈ ਕਰਜ਼ਾ ਮੇਲਾ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।