ਏ. ਡੀ. ਸੀ. ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤ ਸਮਝਣ ਤੇ ਸਮਾਜ ਦੇ ਨਿਰਮਾਣ ’ਚ ਯੋਗਦਾਨ ਪਾਉਣ ਦਾ ਦਿੱਤਾ ਸੱਦਾ
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਸੰਵਿਧਾਨ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਸੀ.
ਸ
ਸੰਵਿਧਾਨ ਦਿਵਸ ਮੌਕੇ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ। ਨਾਲ ਪ੍ਰਬੰਧਕ। ਤਸਵੀਰ-ਮੁਨੀਸ਼
28-11-2026
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਸੰਵਿਧਾਨ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਨਾਏ ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੇ ਲੋਕਤੰਤਰ ਦੀ ਨੀਂਹ ਹੈ ਅਤੇ ਇਹ ਸਾਰੇ ਨਾਗਰਿਕਾਂ ਨੂੰ ਬਰਾਬਰੀ, ਨਿਆਂ, ਆਜ਼ਾਦੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਮੂਲ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਗਰੂਕ ਹੋਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਅਤੇ ਸਵੀਪ ਨੋਡਲ ਅਫ਼ਸਰ ਜਲੰਧਰ ਡਾ. ਅਸ਼ੋਕ ਸਹੋਤਾ ਨੇ ਸੰਵਿਧਾਨਕ ਜਾਗਰੂਕਤਾ, ਨਾਗਰਿਕ ਭਾਗੀਦਾਰੀ ਅਤੇ ਲੋਕਤੰਤਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਸੰਸਥਾ ਦੇ ਕੈਂਪਸ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਨੂੰ ਰਾਸ਼ਟਰ ਪ੍ਰਤੀ ਆਪਣੇ ਅਧਿਕਾਰਾਂ, ਫਰਜ਼ਾਂ ਤੇ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੀਤੇ ਦਿਨੀਂ ਕਰਵਾਏ ਜ਼ਿਲ੍ਹਾ ਪੱਧਰੀ ਲੇਖ-ਲੇਖਣ ਤੇ ਕੁਇਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਾ. ਅਨੁਰਾਗ ਸ਼ਰਮਾ ਤੇ ਡਾ. ਬੀ. ਆਰ. ਅੰਬੇਡਕਰ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਹੁਸਨ ਲਾਲ ਦਾ ਸਵੀਪ ਗਤੀਵਿਧੀਆਂ ਵਿਚ ਮਹੱਤਪੂਰਣ ਭੂਮਿਕਾ ਨਿਭਾਉਣ ਲਈ ਸਨਮਾਨ ਕੀਤਾ। ਇਸ ਦੌਰਾਨ ਸੰਸਥਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ।