ਜਲੰਧਰ, 27 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਸਹਿਯੋਗ ਨਾਲ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਤੇ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ 28 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੱਤੀ ਕਿ ਨਗਰ ਕੀਰਤਨ ਮੌਕੇ ਜਥੇਦਾਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ ਆਪਣੇ ਘੋੜ ਸਵਾਰ ਜਥੇ ਸਮੇਤ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਤੋਂ ਸਵੇਰੇ 1 0:30 ਵਜੇ ਅਰੰਭ ਹੋ ਕੇ ਗੁਰਦੁਆਰਾ ਇੰਡਸਟ੍ਰੀਅਲ ਏਰੀਆ, ਗੁਰਦੁਆਰਾ ਸ਼ਿਵ ਨਗਰ, ਗੁਰਦੁਆਰਾ ਕੋਟ ਬਾਬਾ ਦੀਪ ਸਿੰਘ, ਹੁਸ਼ਿਆਰਪੁਰ ਰੋਡ, ਕਿਸ਼ਨ ਪੁਰਾ ਚੌਕ, ਦੁਆਬਾ ਚੌਕ, ਗੁਰਦੁਆਰਾ ਪ੍ਰੀਤ ਨਗਰ, ਅਮਨ ਨਗਰ, ਸਿਲਵਰ ਪਲਾਜ਼ਾ ਤੋਂ ਹੁੰਦਾ ਹੋਇਆ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਾਮ 6 ਵਜੇ ਸੰਪੂਰਨਤਾ ਹੋਵੇਗੀ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 10 ਵਜੇ ਤੋਂ 1 ਵਜੇ ਤੱਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਸ਼੍ਰੋਮਣੀ ਕਮੇਟੀ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਨਗੇ। ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਭਾਈ ਕੁਲਵਿੰਦਰ ਸਿੰਘ ਦਾ ਜਥਾ ਅਤੇ ਭਾਈ ਜੈ ਦੇਵ ਸਿੰਘ ਦਮਦਮਾ ਸਾਹਿਬ ਵਾਲਿਆਂ ਦੇ ਜਥੇ ਸ਼ਬਦ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਮਨਿੰਦਰਪਾਲ ਸਿੰਘ ਗੁੰਬਰ, ਇੰਦਰਪ੍ਰੀਤ ਸਿੰਘ ਇੰਦੀ ਪਾਇਲਟ, ਹਰਬੰਸ ਸਿੰਘ ਧੁਪੜ, ਸੁਰਿੰਦਰ ਸਿੰਘ ਬਿੱਟੂ, ਦਿਵਜੋਤ ਸਿੰਘ, ਗੁਰਚਰਨ ਸਿੰਘ ਚੰਨੀ ਕਥੂਰੀਆ, ਸੁਰਜੀਤ ਸਿੰਘ ਭੂਈ, ਹਰਜੀਤ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਸਿੰਘ ਕਾਕਾ, ਤਰਸੇਮ ਸਿੰਘ ਤੇ ਹੋਰ ਹਾਜ਼ਰ ਸਨ।