27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਮਲ ਨਾਹਰ, ਹਰਦੇਵ ਸਿੰਘ ਪੀਟਾ, ਕੁਲਵਿੰਦਰ ਸਿੰਘ ਬਾਹਮਣੀਆਂ ਤੇ ਮਨਜੀਤ ਸਿੰਘ ਸੈਦਪੁਰ। 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ-ਨਾਹਰ, ਪੀਟਾ

ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਸਿਆਸੀ ਗੱਠਜੋੜ ਨੂੰ ਲੈ ਕੇ ਸ਼ਾਹਕੋਟ ’ਚ ਅਕਾਲੀ ਦਲ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸ਼ਾਹਕੋਟ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਐਮ.

ਅਜੀਤ ਡੈਸਕ 28-11-2026
ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਸਿਆਸੀ ਗੱਠਜੋੜ ਨੂੰ ਲੈ ਕੇ ਸ਼ਾਹਕੋਟ ’ਚ ਅਕਾਲੀ ਦਲ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸ਼ਾਹਕੋਟ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਐਮ.ਸੀ. ਕਮਲ ਨਾਹਰ, ਸਾਬਕਾ ਐਮ. ਸੀ. ਹਰਦੇਵ ਸਿੰਘ ਪੀਟਾ, ਕੁਲਵਿੰਦਰ ਸਿੰਘ ਬਾਹਮਣੀਆਂ ਅਤੇ ਮਨਜੀਤ ਸਿੰਘ ਸੈਦਪੁਰ ਨੇ ਗਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ ਦੀ ਪੁਰਾਣੀ ਤੇ ਮਜ਼ਬੂਤ ਸਾਂਝ ਹੈ। ਦੋਵਾਂ ਪਾਰਟੀਆਂ ਨੇ ਪਹਿਲਾਂ ਵੀ ਇਕੱਠੇ ਚੋਣਾਂ ਲੜ ਕੇ ਸੂਬੇ ਨੂੰ ਸਥਿਰ ਤੇ ਵਿਕਾਸ ਵਾਲੀ ਸਰਕਾਰ ਦਿੱਤੀ ਹੈ। ਦੋਵਾਂ ਪਾਰਟੀਆਂ ਕੋਲ ਮਜ਼ਬੂਤ ਜਥੇਬੰਦਕ ਢਾਂਚਾ ਤੇ ਜ਼ਮੀਨ ਨਾਲ ਜੁੜਿਆ ਸਮਰਪਿਤ ਵਰਕਰ ਹੈ, ਜੋ ਹੁਣ ਪੂਰੇ ਜੋਸ਼ ਨਾਲ ਮੈਦਾਨ ’ਚ ਉਤਰੇਗਾ। ਉਨ੍ਹਾਂ ਕਿਹਾ ਕਿ ਮੁੜ ਬਣੀ ਇਸ ਸਾਂਝ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਲੋਕ ਵੀ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਅਕਾਲੀ-ਭਾਜਪਾ ਗੱਠਜੋੜ ਨੂੰ ਭਰਵਾਂ ਸਮਰਥਨ ਦੇਣਗੇ ਅਤੇ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਆਉਣ ਵਾਲੇ ਸਮੇਂ ਵਿਚ ਇਹ ਸਾਂਝ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਨੂਰਮਹਿਲ ਪੁੱਜਣ ’ਤੇ ਸਵਾਗਤ ਅਗਲੀ ਖ਼ਬਰ ਸਰਪੰਚ ਗੁਰਦੇਵ ਸਿੰਘ ਪਿੱਪਲੀ ਦੀ ਅਗਵਾਈ ਹੇਠ ਮੋਟਰਸਾਈਕਲ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।