28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਇੰਡੋ ਕੈਨੇਡੀਅਨ ਪਬਲਿਕ ਸਕੂਲ ਨਿਜ਼ਾਮਦੀਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਗੜ੍ਹ, 28 ਨਵੰਬਰ (ਹੁਸਨ ਲਾਲ) ਇੰਡੋ ਕੈਨੇਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਜ਼ਾਮਦੀਨਪੁਰ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸਕੂਲ ਮੈਨੇਜਮੈਂਟ ਦੀ ਅਗਵਾਈ ਅਤੇ ਪ੍ਰਿੰਸੀਪਲ ਕੁਲਜੀਤ ਸਿੰਘ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਕਰਦਿਆਂ ਵੱਖ-ਵੱਖ ਜਥਿਆਂ ਦੇ ਰੂਪ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ ਗਾਣ ਕੀਤਾ।

ਅਜੀਤ ਡੈਸਕ 29-11-2026
ਕਿਸ਼ਨਗੜ੍ਹ, 28 ਨਵੰਬਰ (ਹੁਸਨ ਲਾਲ) ਇੰਡੋ ਕੈਨੇਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਜ਼ਾਮਦੀਨਪੁਰ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸਕੂਲ ਮੈਨੇਜਮੈਂਟ ਦੀ ਅਗਵਾਈ ਅਤੇ ਪ੍ਰਿੰਸੀਪਲ ਕੁਲਜੀਤ ਸਿੰਘ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਕਰਦਿਆਂ ਵੱਖ-ਵੱਖ ਜਥਿਆਂ ਦੇ ਰੂਪ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ ਗਾਣ ਕੀਤਾ। ਇਸ ਮੌਕੇ ਪ੍ਰਿੰਸੀਪਲ ਕੁਲਜੀਤ ਸਿੰਘ ਨੇ ਸਮੁੱਚੀ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਕਰਨਲ ਸੁਖਬੀਰ ਸਿੰਘ, ਮਲਕੀਤ ਸਿੰਘ ਲਾਲੀ, ਗੁਰਜੀਤ ਸਿੰਘ ਸੰਘੇੜਾ, ਗੁਰਨਾਮ ਸਿੰਘ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਹਕੋਟ ’ਚ ਫੁੱਟਬਾਲ ਕੱਪ ਦੇ ਫਾਈਨਲ ਮੁਕਾਬਲੇ ਅੱਜ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਐਲੀਮੈਂਟਰੀ ਸਕੂਲ ਲਸੂੜੀ ਦੀ ਵਿਦਿਆਰਥਣ ਐਸ਼ਲੀਨ ਨੇ ਹਾਸਿਲ ਕੀਤਾ ਦੂਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।