30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕੈਂਬਰਿਜ ਇਨੋਵੇਟਿਵ ਸਕੂਲ ਦਾ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਮਨਾਇਆ

ਜਲੰਧਰ, 29 ਨਵੰਬਰ (ਜਸਪਾਲ ਸਿੰਘ)- ਕੈਂਬਰਿਜ ਇਨੋਵੇਟਿਵ ਸਕੂਲ ਵਲੋਂ ਫਾਊਂਡੇਸ਼ਨਲ ਤੇ ਪ੍ਰੈਪਰੇਟਰੀ ਵਿੰਗ ਦੇ ਸਾਲਾਨਾ ਸਮਾਗਮ ਉਤਸ਼ਾਹ ਤੇ ਉਤਸ਼ਾਹਪੂਰਨ ਮਾਹੌਲ ’ਚ ਮਨਾਏ ਗਏ। ਸਵੇਰ ਤੇ ਸ਼ਾਮ ਦੇ 2 ਵੱਖ-ਵੱਖ ਸਮਾਗਮਾਂ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਜ਼ਰੀਨ ਦਾ ਮਨ ਮੋਹ ਲਿਆ।

ਬੱਚੇ ਭੰਗੜਾ ਪੇਸ਼ ਕਰਦੇ ਹੋਏ। 30-11-2026
ਜਲੰਧਰ, 29 ਨਵੰਬਰ (ਜਸਪਾਲ ਸਿੰਘ)- ਕੈਂਬਰਿਜ ਇਨੋਵੇਟਿਵ ਸਕੂਲ ਵਲੋਂ ਫਾਊਂਡੇਸ਼ਨਲ ਤੇ ਪ੍ਰੈਪਰੇਟਰੀ ਵਿੰਗ ਦੇ ਸਾਲਾਨਾ ਸਮਾਗਮ ਉਤਸ਼ਾਹ ਤੇ ਉਤਸ਼ਾਹਪੂਰਨ ਮਾਹੌਲ ’ਚ ਮਨਾਏ ਗਏ। ਸਵੇਰ ਤੇ ਸ਼ਾਮ ਦੇ 2 ਵੱਖ-ਵੱਖ ਸਮਾਗਮਾਂ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਲਰਨਿੰਗ ਵਿੰਗਜ਼ ਐਜੂਕੇਸ਼ਨ ਸਿਸਟਮਜ਼ ਦੇ ਮੁੱਖ ਸਰਪ੍ਰਸਤ ਐਮ. ਨੇ ਆਪਣੇ ਪ੍ਰੇਰਨਾਦਾਇਕ ਸੰਦੇਸ਼ ’ਚ ਕਿਹਾ ਕਿ ਸਿੱਖਿਆ ਦੇ ਅਸਲ ਮਕਸਦ ਨੂੰ ਸਮਝਣ ਲਈ ਬੁਨਿਆਦੀ ਸਿਧਾਂਤਾਂ ਤੇ ਮੂਲ ਵਿਚਾਰਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਓਮ ਪ੍ਰਕਾਸ਼ ਵਰਮਾ, ਸਹਾਇਕ ਪ੍ਰੋਫੈਸਰ, ਇੰਸਟਰੂਮੈਂਟੇਸ਼ਨ ਤੇ ਕੰਟਰੋਲ ਇੰਜੀਨੀਅਰਿੰਗ ਵਿਭਾਗ ਤੇ ਪ੍ਰਸਿੱਧ ਖਿਡਾਰੀ ਤੇ ਐਥਲੈਟਿਕਸ ਕੋਚ ਸਰਬਜੀਤ ਸਿੰਘ ਸ਼ਾਮਿਲ ਹੋਏ। ਇਸ ਤੋਂ ਇਲਾਵਾ ਲਰਨਿੰਗ ਵਿੰਗਜ਼ ਐਜੂਕੇਸ਼ਨ ਸਿਸਟਮਜ਼ ਦੇ ਚੇਅਰਮੈਨ ਅਜੈ ਭਾਟੀਆ, ਚੇਅਰਮੈਨ ਐਡਵਾਈਜ਼ਰੀ ਜੇ.ਕੇ. ਕੋਹਲੀ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਹਾਲੀ ਦੇ ਚੇਅਰਮੈਨ ਸੰਨੀ ਸਪਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਦਿਆਰਥੀਆਂ ਵਲੋਂ ਸ਼ਿਵ ਵੰਦਨਾ ਅਤੇ ਦਿਵਿਆ ਆਰੰਭ ਦੀਆਂ ਪੇਸ਼ਕਾਰੀਆਂ ਨਾਲ ਸੱਭਿਆਚਾਰਕ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਉਪਰੰਤ ਸਕੂਲ ਦੀ ਸਾਲਾਨਾ ਰਿਪੋਰਟ 2026-27 ਪੇਸ਼ ਕੀਤੀ ਗਈ, ਜਿਸ ਵਿੱ ਚ ਵਿੱਦਿਅਕ ਅਤੇ ਹੋਰ ਖੇਤਰਾਂ ਵਿੱਚ ਸਕੂਲ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ ਗਿਆ। ਇਸੇ ਤਰ੍ਹਾਂ ਪ੍ਰੈਪਰੇਟਰੀ ਵਿੰਗ ਦੇ ਵਿਦਿਆਰਥੀਆਂ ਵਲੋਂ ‘ਦ ਪਾਈਡ ਪਾਈਪਰ ਐਂਡ ਦ ਲੌਸਟ ਵਰਡਜ਼’ ਸਿਰਲੇਖ ਹੇਠ ਸੰਗੀਤਕ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਅਕਾਦਮਿਕ ਉੱਤਮਤਾ ਪੁਰਸਕਾਰ 2025-26 ਵੀ ਵੰਡੇ ਗਏ, ਜਿਸ ਤਹਿਤ ਦੂਜੀ ਤੋਂ ਚੌਥੀ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲਗਨ, ਮਿਹਨਤ ਤੇ ਆਤਮ-ਵਿਸ਼ਵਾਸ ਨਾਲ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੇ ਅੰਤ ’ਚ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਜੋਸ਼ੀਲੇ ਭੰਗੜੇ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਦੀ ਝਲਕ ਪੇਸ਼ ਕੀਤੀ ਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।
ਪਿਛਲੀ ਖ਼ਬਰ ‘ ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੇ ਸਾਦਗੀ ਦੇ ਦਾਅਵਿਆਂ ’ਤੇ ਖੜ੍ਹੇ ਕੀਤੇ ਸਵਾਲ-ਬਰਾੜ ਅਗਲੀ ਖ਼ਬਰ ਬਿਜਲੀ ਕਰਮਚਾਰੀ ਦੀ ਕਰੰਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।