ਸਰਕਾਰੀ ਪ੍ਰਾਇਮਰੀ ਸਕੂਲ ਕਾਲਰਾ ਵਿਖੇ 50 ਵਿਦਿਆਰਥੀਆਂ ਨੂੰ ਬਲੇਜ਼ਰ ਤੇ ਪੈਂਟਾਂ ਭੇਟ
ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਕਾਲਰਾ ਵਿਖੇ ਵਰਦੀ ਵੰਡ ਸਮਾਗਮ ਕਰਵਾਇਆ। ਸਮਾਗਮ ਦੌਰਾਨ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਲਗਪਗ 50 ਵਿਦਿਆਰਥੀਆਂ ਨੂੰ ਬਲੇਜ਼ਰ ਤੇ ਪੈਂਟਾਂ ਵੰਡੀਆਂ ਗਈਆਂ।
ਅਜੀਤ ਡੈਸਕ
30-11-2026