07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

ਅਜੀਤ ਡੈਸਕ 24-01-2026
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਪੰਜਾਬ ਸਰਕਾਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਪ੍ਰਗਟਾਵਾ ਐੱਸ.ਡੀ.ਐੱਮ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸੰਬੰਧੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ | ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ | ਐੱਸ.ਡੀ.ਐੱਮ. ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਗਿੱਦੜਬਾਹਾ ਪੁਲਿਸ ਵਲੋਂ ਵੱਖ-ਵੱਖ ਰਿਹਾਇਸ਼ੀ ਥਾਵਾਂ ਦੀ ਪੜਤਾਲ ਅਗਲੀ ਖ਼ਬਰ ਕ੍ਰਿਕਟ ਖਿਡਾਰਨ ਜਪਨੀਤ ਕੌਰ ਨੇ ਪੰਜਾਬ ਅੰਡਰ-15 ਕ੍ਰਿਕਟ ਟੀਮ 'ਚ ਜਗ੍ਹਾ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।