07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮਨਪ੍ਰੀਤ ਸਿੰਘ ਬਾਦਲ ਨੇ ਕਮਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 24-01-2026
• ਮਾਤਾ ਪ੍ਰਕਾਸ਼ ਦੇਵੀ ਕਮਰਾ ਨਮਿੱਤ ਅੰਤਿਮ ਅਰਦਾਸ ਭਲਕੇ
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਗਾਂਧੀ ਨਗਰ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਸ੍ਰੀਮਤੀ ਪ੍ਰਕਾਸ਼ ਦੇਵੀ ਧਰਮਪਤਨੀ ਸਵ. ਮਾਸਟਰ ਚਮਨ ਲਾਲ ਕਮਰਾ (ਸੀਨੀਅਰ ਨੇਤਾ ਭਾਜਪਾ) ਦੇ ਸਦੀਵੀ ਵਿਛੋੜੇ 'ਤੇ ਉਨ੍ਹਾਂ ਦੇ ਸਪੁੱਤਰਾਂ ਮਾਸਟਰ ਪ੍ਰਦੀਪ ਕਮਰਾ, ਸੰਦੀਪ ਕਮਰਾ, ਰਣਦੀਪ ਰਾਣਾ ਕਮਰਾ ਸਾਬਕਾ ਮੰਡਲ ਪ੍ਰਧਾਨ ਭਾਜਪਾ ਤੇ ਸਾਬਕਾ ਕੌਂਸਲਰ, ਅਸ਼ੋਕ ਕਮਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮਾਤਾ ਪ੍ਰਕਾਸ਼ ਦੇਵੀ ਦਾ ਵਿਛੋੜਾ ਪਰਿਵਾਰ ਲਈ ਬਹੁਤ ਦੁਖਦਾਈ ਹੈ ਤੇ ਉਨ੍ਹਾਂ ਦੇ ਚੰਗੇ ਸੰਸਕਾਰਾਂ ਅਤੇ ਸਹਿਯੋਗ ਸਦਕਾ ਹੀ ਕਮਰਾ ਪਰਿਵਾਰ ਨੇ ਰਾਜਨੀਤਕ ਅਤੇ ਸਮਾਜਿਕ ਖੇਤਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਅਤੇ ਹੁਣ ਵੀ ਸਮਾਜ ਸੇਵਾ ਦੇ ਖੇਤਰ ਨਾਲ ਜੁੜੇ ਹੋਏ ਹਨ | ਇਸ ਮੌਕੇ ਲੈਫ਼ਟੀਨੈਂਟ ਕਬੀਰ ਕਮਰਾ, ਇੰਜੀਨੀਅਰ ਰਾਹੁਲ ਚੁਚਰਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ, ਅਮਰਨਾਥ ਮੁਜਰਾਲ, ਹਰਜੀਤ ਸਿੰਘ ਨੀਲਾ ਮਾਨ, ਸਰਫ਼ਰਾਜ਼ ਸਿੰਘ ਗਿੱਲ, ਗੁਰਜਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ | ਵੱਖ-ਵੱਖ ਆਗੂਆਂ ਨੇ ਕਮਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਨਮਿੱਤ ਸ੍ਰੀ ਅੰਮਿ੍ਤਵਾਣੀ ਸਤਸੰਗ ਅਤੇ ਸ਼ਰਧਾਂਜਲੀ ਸਮਾਗਮ 25 ਜਨਵਰੀ ਦਿਨ ਐਤਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਬਾਂਸਲ ਰਿਜ਼ੋਰਟਸ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ¸ ਮਾਮਲਾ ਨਗਰ ਕੌਂਸਲ ਦੀ ਹੱਦਬੰਦੀ ਵਧਾਉਣ ਦਾ ¸ ਲੋਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।