13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਝੋਰੜ ਵਿਖੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਤੇ ਹੋਰ ਸਾਮਾਨ ਚੋਰੀ

ਅਜੀਤ ਡੈਸਕ 31-01-2026
ਮਲੋਟ, 30 ਜਨਵਰੀ (ਅਜਮੇਰ ਸਿੰਘ ਬਰਾੜ)-ਕਿਸਾਨਾਂ ਦੇ ਖੇਤਾਂ 'ਚ ਲੱਗੇ ਟਿਊਬਵੈੱਲ ਕੁਨੈਕਸ਼ਨਾਂ ਵਾਲੇ ਟਰਾਂਸਫ਼ਾਰਮਰਾਂ ਵਿਚੋਂ ਤੇਲ, ਤਾਂਬਾ ਤੇ ਹੋਰ ਕੀਮਤੀ ਸਾਮਾਨ ਦਾ ਲਗਾਤਾਰ ਚੋਰੀ ਹੋਣਾ ਜਾਰੀ ਹੈ | ਤਾਜ਼ਾ ਹੋਈਆਂ ਚੋਰੀਆਂ 'ਚ ਪਿੰਡ ਝੋਰੜ ਦੇ ਵਸਨੀਕ ਕਿਸਾਨ ਸੁਖਮੰਦਰ ਸਿੰਘ ਪੁੱਤਰ ਬਖ਼ਤੌਰ ਸਿੰਘ, ਗੁਰਮੇਲ ਸਿੰਘ ਪੁੱਤਰ ਸ਼ੇਰ ਸਿੰਘ ਅਤੇ ਜਸਵੰਤ ਸਿੰਘ ਪੁੱਤਰ ਨਾਇਬ ਸਿੰਘ ਦੇ ਖੇਤਾਂ 'ਚ ਲੱਗੇ ਵੱਖ-ਵੱਖ ਤਿੰਨ ਟਰਾਂਸਫ਼ਾਰਮਰਾਂ ਵਿਚੋਂ ਕੋਈ ਤਾਂਬਾ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਿਆ | ਉਕਤ ਕਿਸਾਨਾਂ ਨੇ ਇਸ ਸੰਬੰਧੀ ਬਿਜਲੀ ਵਿਭਾਗ ਤੋਂ ਇਲਾਵਾ ਪੁਲਿਸ ਕੋਲ ਵੀ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ | ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸੰਬੰਧੀ ਕਾਫ਼ੀ ਖ਼ਰਚਾ ਵੀ ਕਰਨਾ ਪੈ ਰਿਹਾ ਹੈ ਅਤੇ ਜਦ ਪਾਣੀ ਦੀ ਲੋੜ ਹੁੰਦੀ ਹੈ ਤਾਂ ਨਹਿਰੀ ਪਾਣੀ ਦੀ ਦਿੱਕਤ ਵੀ ਆ ਰਹੀ ਹੈ | ਪ੍ਰੇਸ਼ਾਨ ਹੋਏ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਚੋਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇ, ਤਾਂ ਜੋ ਕਿਸਾਨ ਸੁੱਖ ਦਾ ਸਾਹ ਲੈ ਸਕਣ |
ਪਿਛਲੀ ਖ਼ਬਰ ਸੜਕ ਸੁਰੱਖਿਆ ਪ੍ਰਦਰਸ਼ਨੀ ਦੌਰਾਨ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸਕੂਲ ਵੈਨਾਂ 'ਤੇ ਰਿਫ਼ਲੈਕਟਰ ਲਗਾ ਕੇ ਡਰਾਈਵਰਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।