12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਿਆ •ਡੀ. ਸੀ. ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫ਼ੁੱਲ ਕੀਤੇ ਭੇਟ

ਅਜੀਤ ਡੈਸਕ 31-01-2026
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਕੀਤਾ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ | ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ | ਇਸ ਮੌਕੇ ਸਮਾਰੋਹ ਵਿਚ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਪੁਲਿਸ ਦੀ ਟੁਕੜੀ ਵਲੋਂ ਸੋਗ ਸਾਲਾਮੀ ਵੀ ਦਿੱਤੀ ਗਈ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ, ਪੀ. ਏ. ਗੁਰਨਾਮ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਨਰਿੰਦਰ ਸ਼ਰਮਾ ਸੁਪਰਡੈਂਟ, ਸੁਖਵਿੰਦਰ ਸਿੰਘ ਐਮ. ਏ. ਸਮੇਤ ਡੀ. ਸੀ. ਦਫ਼ਤਰ ਦੇ ਸਮੂਹ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਪੀ.ਆਰ.ਟੀ.ਸੀ. ਇੰਸਪੈਕਟਰ ਸੁਖਦੇਵ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।