12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਮੈਗਾ ਕੈਂਪ 2 ਨੂੰ

ਅਜੀਤ ਡੈਸਕ 31-01-2026
ਮਲੋਟ, 30 ਜਨਵਰੀ (ਪਾਟਿਲ)-ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਿਸ਼ਾਲ ਮੈਗਾ ਕੈਂਪ 2 ਫ਼ਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਪੈਲੇਸ ਮਲੋਟ ਵਿਖੇ ਲਗਾਇਆ ਜਾ ਰਿਹਾ ਹੈ | ਵਿਭਾਗ ਦੇ ਨੁਮਾਇੰਦੇ ਨੇ ਦੱਸਿਆ ਕਿ ਇਸ ਕੈਂਪ 'ਚ ਅੱਖਾਂ ਦੇ ਮਾਹਿਰ ਡਾਕਟਰ, ਨੱਕ ਕੰਨ ਗਲੇ ਦੇ ਮਾਹਿਰ, ਹੱਡੀਆਂ ਦੇ ਮਾਹਿਰ ਡਾਕਟਰਾਂ ਵਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਜਾਵੇਗਾ ਅਤੇ ਐਨਕਾਂ ਤੇ ਦਵਾਈਆਂ ਵੀ ਮੁਫ਼ਤ ਵੰਡੀਆਂ ਜਾਣਗੀਆਂ | ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਪੁਲਿਸ ਵਿਭਾਗ ਵਲੋਂ ਸੀਨੀਅਰ ਸਿਟੀਜ਼ਨ ਨੂੰ ਦਿੱਤੀਆਂ ਜਾਣ ਵਾਲੀਆਂ ਸੁਰੱਖਿਆ ਸੇਵਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਪੈਨਸ਼ਨ ਕਾਰਡ, ਸੀਨੀਅਰ ਸਿਟੀਜਨ ਕਾਰਡ, ਲਾਭਪਾਤਰੀ ਕਾਪੀਆਂ, ਆਯੁਸ਼ਮਾਨ ਕਾਰਡ, ਜ਼ਰੂਰਤਮੰਦ ਬਜ਼ੁਰਗ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਟਰਾਈ ਸਾਈਕਲ, ਵਾਕਿੰਗ ਸਟਿਕਸ, ਬੈਲਟਾਂ, ਕੰਨਾਂ ਦੀਆਂ ਮਸ਼ੀਨਾਂ ਆਦਿ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਆਪਣੇ ਨਾਲ ਆਪਣਾ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਪਾਸਬੁੱਕ, ਫ਼ੋਟੋ, 15000/- ਪ੍ਰਤੀ ਮਹੀਨਾ ਆਮਦਨ ਦਾ ਸਰਪੰਚ/ਐੱਮ. ਸੀ. ਤੋਂ ਤਸਦੀਕ ਆਮਦਨ ਸਰਟੀਫ਼ਿਕੇਟ ਆਦਿ ਨਾਲ ਲੈ ਕੇ ਆਉਣ |
ਪਿਛਲੀ ਖ਼ਬਰ ਖੇਡ ਸਟੇਡੀਅਮ ਦੇ ਨਵੀਨੀਕਰਨ ਲਈ ਸੰਨੀ ਢਿੱਲੋਂ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸ੍ਰੀ ਰਾਮ ਕਿ੍ਪਾ ਚੈਰੀਟੇਬਲ ਟਰੱਸਟ ਨੇ ਬੱਚਿਆਂ ਨੂੰ ਬੂਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।