05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 02-02-2026
ਕੋਟਕਪੂਰਾ, 1 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੂਏ ਦੀ ਪਟੜੀ ਬਾਹਮਣ ਵਾਲਾ ਨੂੰ ਜਾ ਰਹੇ ਸਨ ਤਾਂ ਪਟੜੀ ਪਰ ਇਕ ਵਿਅਕਤੀ ਬੈਠਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਲੋਅਰ ਦੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ ਅਤੇ ਆਪ ਖਿਸਕਣ ਲੱਗਾ | ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਤਲਾਸ਼ੀ ਦੌਰਾਨ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਪਾਰਟੀ ਨੇ ਇਸ ਸਬੰਧ 'ਚ ਨਰੇਸ਼ ਕੁਮਾਰ ਉਰਫ਼ ਨਲੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਜਾਏ ਨਗਰ ਕੀਰਤਨ 'ਚ ਸੰਗਤ ਵਲੋਂ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਮੁਰੰਮਤ ਅਧੀਨ ਨੈਸ਼ਨਲ ਹਾਈਵੇ 54 ਸੜਕ 'ਤੇ ਪੁੱਟੇ ਵੱਡੇ ਟੋਏ 'ਚ ਵੱਜੀ ਬੱਸ • ਕੋਈ ਸੇਫ਼ਟੀ ਘੇਰਾ ਨਾ ਹੋਣ ਕਾਰਨ ਵਾਪਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।