06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ

ਅਜੀਤ ਡੈਸਕ 02-02-2026
ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਐਸ.ਐਸ.ਪੀ. ਅਭਿਮਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ ਅਤੇ ਉਨ੍ਹਾਂ ਲਈ ਵਿਦਾਇਗੀ ਪਾਰਟੀ ਦਾ ਪ੍ਰਬੰਧ ਕਰਵਾਇਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 7 ਪੁਲਿਸ ਕਰਮਚਾਰੀ ਆਪਣੀ ਸਰਵਿਸ ਪੂਰੇ ਕਰਕੇ ਸੇਵਾ ਮੁਕਤ ਹੋਏ ਹਨ, ਜਿਨ੍ਹਾਂ 'ਚ ਐਸ.ਆਈ. ਸਰਵਨ ਸਿੰਘ, ਸਹਾਇਕ ਥਾਣੇਦਾਰ, ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ, ਦਵਿੰਦਰ ਸਿੰਘ, ਹਰਨੇਕ ਸਿੰਘ ਜਗਸੀਰ ਸਿੰਘ, ਭੁਪਿੰਦਰ ਸਿੰਘ ਸ਼ਾਮਿਲ ਹਨ | ਵਿਦਾਇਗੀ ਸਮਾਰੋਹ ਕਾਨਫ਼ਰੰਸ ਹਾਲ ਐਸ.ਐਸ.ਪੀ ਦਫ਼ਤਰ ਵਿਚ ਕਰਵਾਇਆ ਗਿਆ, ਜਿੱਥੇ ਰਸ਼ਪਾਲ ਸਿੰਘ ਡੀ.ਐਸ.ਪੀ. (ਡੀ) ਅਤੇ ਦਫ਼ਤਰੀ ਸਟਾਫ਼ ਮੈਂਬਰ ਵੀ ਮੌਜੂਦ ਸਨ | ਐਸ.ਐਸ.ਪੀ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖਾਸ ਅਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਅਧਿਕਾਰੀ ਨੂੰ ਸਨਮਾਨਿਤ ਕਰ ਰਹੇ ਹਾਂ, ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ | ਇਸ ਮੌਕੇ ਉਨ੍ਹਾਂ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀ ਨੂੰ ਸਨਮਾਨ ਚਿੰਨ ਭੇਟ ਕਰਕੇ, ਉਨ੍ਹਾਂ ਦਾ ਮਹਿਕਮੇ ਵਿਚ ਸੇਵਾ ਲਈ ਧੰਨਵਾਦ ਕੀਤਾ | ਇਸ ਮੌਕੇ ਸਟੇਜ ਸੈਕਟਰੀ ਵਜੋਂ ਏ.ਐਸ.ਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ, ਏ.ਐਸ.ਆਈ. ਨਾਇਬ ਸਿੰਘ ਨੂਰੀ ਨੇ ਗੀਤ ਗਾ ਕੇ ਰਿਟਾਇਰਮੈਂਟ ਪਾਰਟੀ ਦੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾਇਆ ਅਤੇ ਇਸ ਮੌਕੇ ਏ.ਐਸ.ਆਈ. ਸੰਜੀਵ ਕੁਮਾਰ ਹੈੱਡ ਕਲਰਕ, ਏ.ਐਸ.ਆਈ ਗੁਰਦਿੱਤ ਸਿੰਘ ਸੀ.ਆਰ.ਸੀ., ਓ.ਐੱਸ.ਆਈ. ਲਵਪ੍ਰੀਤ ਸਿੰਘ ਅਤੇ ਦਫ਼ਤਰੀ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਨਾਮਦੇਵ ਭਵਨ ਵਿਖੇ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੁਖਜਿੰਦਰ ਸਿੰਘ ਮਾਨ ਸਹਾਇਕ ਥਾਣੇਦਾਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।