22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਨਰੇਗਾ ਬਚਾਓ ਸੰਗਰਾਮ ਰੈਲੀ ਨੇ ਕਾਂਗਰਸੀ ਵਰਕਰਾਂ ਦੇ ਹੌਸਲੇ ਕੀਤੇ ਬੁਲੰਦ- ਕਾਲੇਕੇ

ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐੱਨ.ਐੱਸ.ਐੱਸ. ਕੈਂਪ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਪ੍ਰਬੰਧਕਾਂ ਨਾਲ | ਅਜੀਤ ਤਸਵੀਰ <br/> 04-02-2026
ਬਾਘਾ ਪੁਰਾਣਾ, 3 ਫਰਵਰੀ (ਟਿੰਕੂ ਕਾਠਪਾਲ)-ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਬਾਘਾ ਪੁਰਾਣਾ ਵਿਚ ਕਰਵਾਈ ਗਈ ਵਿਸ਼ਾਲ ਰੈਲੀ ਵਿਚ ਹੋਏ ਵੱਡੇ ਇਕੱਠ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਕਰਦਿਆਂ ਕਿਹਾ ਕਿ ਇਸ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ ਖੜ੍ਹੇ ਹਨ ਅਤੇ ਕਾਂਗਰਸ ਪਾਰਟੀ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ | ਜਗਸੀਰ ਸਿੰਘ ਕਾਲੇਕੇ ਨੇ ਕਿਹਾ ਕਿ ਮਨਰੇਗਾ ਸਕੀਮ ਗਰੀਬ ਅਤੇ ਮਜ਼ਦੂਰ ਵਰਗ ਦੀ ਜੀਵਨ ਰੇਖਾ ਹੈ ਪਰ ਮੌਜੂਦਾ ਸਰਕਾਰ ਵਲੋਂ ਇਸ ਸਕੀਮ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਨ.ਐੱਸ.ਐੱਸ. ਕੈਂਪ ਸਮਾਪਤ ਅਗਲੀ ਖ਼ਬਰ ਨਸ਼ਾ ਕਰਦਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।