10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਪਹਿਲੀ ਮਾਰਚ ਨੂੰ

ਅਜੀਤ ਡੈਸਕ 22-02-2026
ਬਾਜਾਖਾਨਾ, 21 ਫ਼ਰਵਰੀ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਅੱਖਾਂ ਦਾ ਵਿਸ਼ਾਲ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ ਕੈਂਪ ਮਿਤੀ 1 ਮਾਰਚ 2026 ਦਿਨ ਐਤਵਾਰ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਸਵੇਰੇ 10 ਵਜੇ ਤੋਂ ਕਲੱਬ ਦੇ ਪ੍ਰਧਾਨ ਸੇਵਾ ਮੁਕਤ ਐਸ.ਡੀ.ਓ ਸੁਖਦੇਵ ਸਿੰਘ ਦੀ ਅਗਵਾਈ 'ਚ ਲਗਾਇਆ ਜਾ ਰਿਹਾ ਹੈ | ਕੈਂਪ ਚੇਅਰਮੈਨ ਗੁਰਮੇਲ ਸਿੰਘ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੇ ਮਾਹਿਰ ਡਾ. ਅਕਿ੍ਤੀ ਸਿੰਗਾਲਾ ਦੀ ਅਗਵਾਈ ਵਾਲੀ ਟੀਮ ਦੀ ਦੇਖ-ਰੇਖ ਹੇਠ ਅੱਖਾਂ ਦੀ ਜਾਂਚ ਕਰਕੇ ਲੋੜਵੰਦ ਮਰੀਜ਼ਾਂ ਦੇ ਅਪ੍ਰੇਸ਼ਨ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਵਿਖੇ ਕੀਤੇ ਜਾਣਗੇ | ਇਸ ਮੌਕੇ ਪੀ.ਆਰ.ਓ ਜੀਵਨ ਗਰਗ, ਭਗਤ ਸਿੰਘ ਚਹਿਲ, ਲਖਵਿੰਦਰ ਸਿੰਘ ਸੇਖਾ, ਰਣਜੀਤ ਸਿੰਘ ਔਲਖ, ਸਕੱਤਰ ਕਿ੍ਸ਼ਨ ਮਿੱਤਲ, ਐਸ.ਡੀ.ਓ ਰਾਜਿੰਦਰ ਸਿੰਘ, ਡਾ. ਮੁਹੰਮਦ ਰੂਪ, ਸੰਦੀਪ ਸਿੰਘ ਗੋਂਦਾਰਾ, ਡਾ. ਸੱਤਪਾਲ ਰੋਮਾਣਾ, ਸੁਰਿੰਦਰਪਾਲ ਸਿੰਘ, ਪਰਗਟ ਸਿੰਘ ਬਰਾੜ, ਜਗਰੂਪ ਸਿੰਘ ਜਟਾਣਾ, ਡਾ. ਜਗਰੂਪ ਸਿੰਘ ਰੋਮਾਣਾ, ਡਾ. ਤਰਸੇਮ ਸਿੰਘ ਧਨੋਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮੌਕੇ ਅੰਤਰ-ਹਾਊਸ ਸਿਰਜਣਾਤਮਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।