11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 08-03-2026
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਦੇ ਮੀਟਿੰਗ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ ਮਰਹੂਮ ਸੁਤੰਤਰਤਾ ਸੰਗਰਾਮੀ ਨਰਾਇਣ ਸਿੰਘ ਮਧੀਰ ਦੀ 34ਵੀਂ ਬਰਸੀ ਨੂੰ ਮਨਾਉਂਦਿਆਂ ਮੀਟਿੰਗ ਦੀ ਸ਼ੁਰੂਆਤ ਕੀਤੀ | ਉਨ੍ਹਾਂ ਦਾ ਜਨਮ 1896 ਈਸਵੀਂ ਨੂੰ ਮਾਤਾ ਰਾਜ ਕੌਰ ਦੀ ਕੁੱਖੋਂ ਪਿਤਾ ਫ਼ਤਹਿ ਸਿੰਘ ਦੇ ਗ੍ਰਹਿ ਪਿੰਡ ਮਧੀਰ ਹੋਇਆ | ਉਨ੍ਹਾਂ ਦਾ ਜੈਤੋ ਦੇ ਮੋਰਚੇ ਵਿਚ ਬਹੁਤ ਵੱਡਾ ਯੋਗਦਾਨ ਰਿਹਾ | ਆਪ ਨੇ ਨਾਭਾ ਜੇਲ੍ਹ ਵਿਚ 16 ਮਹੀਨੇ ਜੇਲ੍ਹ ਵੀ ਕੱਟੀ | ਇਹੋ ਜਿਹੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੇਸ਼ ਦਾ ਹਰ ਨਾਗਰਿਕ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ | ਆਪਣੇ ਹੱਕਾਂ ਪ੍ਰਤੀ ਵਿਚਾਰ-ਵਟਾਂਦਰਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਸੂਬਾ ਜਥੇਬੰਦੀ ਵਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਗਈ, ਪਰ ਸਰਕਾਰ ਦਾ ਪਰਨਾਲਾ ਜਿਉਂ ਦੀ ਤਿਉਂ ਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੇਸ਼ ਭਗਤਾਂ ਦੇ ਵਾਰਸਾਂ ਦੀਆਂ ਮੁਸ਼ਕਿਲਾਂ ਪ੍ਰਤੀ ਕੋਈ ਧਿਆਨ ਨਾ ਦਿੱਤਾ, ਤਾਂ ਦੇਸ਼ ਭਗਤ ਪਰਿਵਾਰ ਮੁੜ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ, ਸੂਬਾ ਕਮੇਟੀ ਮੈਂਬਰ ਜਸਕਰਨ ਸਿੰਘ ਜੱਸੇਆਣਾ, ਜਨਰਲ ਸਕੱਤਰ ਬਲਜਿੰਦਰ ਸਿੰਘ ਮਧੀਰ, ਜ਼ਿਲ੍ਹਾ ਖ਼ਜ਼ਾਨਚੀ ਕੁਲਵੰਤ ਸਿੰਘ ਭਲਾਈਆਣਾ, ਸਕੱਤਰ ਸੁਭਾਸ਼ ਬੱਬਰ, ਪ੍ਰੀਤਮ ਸਿੰਘ ਮੱਲਣ, ਗੁਰਦਾਸ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ ਸੰਧੂ, ਬਲਜੀਤ ਸਿੰਘ, ਗੁਰਮੀਤ ਸਿੰਘ ਜੰਡਵਾਲਾ, ਗੁਰਤੇਜ ਸਿੰਘ, ਕਰਮਜੀਤ ਕੌਰ, ਬਲਵਿੰਦਰ ਕੌਰ ਮਿੱਡਾ ਅਤੇ ਬਲਵਿੰਦਰ ਕੌਰ ਬੇਦੀ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਵਲੋਂ ਦੋ ਗੁੱਟਾਂ 'ਚ ਹੋਈ ਲੜਾਈ ਦੌਰਾਨ ਦੋਵਾਂ ਧਿਰਾਂ ਦੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਖਿਉਵਾਲੀ ਵਿਖੇ ਅਪ੍ਰੈਂਟਿਸਸ਼ਿਪ ਮੇਲਾ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।