11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਐੱਨ.ਆਰ.ਆਈਜ਼. ਪੇਰੈਂਟਸ ਤੇ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦਾ ਵਫ਼ਦ ਐੱਸ. ਐੱਚ. ਓ. ਨੂੰ ਮਿਲਿਆ

ਅਜੀਤ ਡੈਸਕ 08-03-2026
ਮਲੋਟ, 7 ਮਾਰਚ (ਪਾਟਿਲ)-ਐੱਨ.ਆਰ.ਆਈਜ਼. ਪੇਰੈਂਟਸ ਐਸੋਸੀਏਸ਼ਨ ਅਤੇ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਥਾਣਾ ਸਦਰ ਪਿੰਡ ਮਲੋਟ ਵਿਖੇ ਨਵ-ਨਿਯੁਕਤ ਐੱਸ.ਐੱਚ.ਓ. ਕਰਮਜੀਤ ਕੌਰ ਦਾ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਗਿੱਲ ਨੇ ਕਿਹਾ ਕਿ ਐੱਸ.ਐੱਚ.ਓ. ਕਰਮਜੀਤ ਕੌਰ ਨੇ ਆਪਣੇ ਪਹਿਲੇ ਦਿਨਾਂ ਵਿਚ ਹੀ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਵਿਚ ਕੀਤਾ ਹੈ ਅਤੇ ਇਲਾਕੇ ਵਿਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ | ਐੱਸ.ਐੱਚ.ਓ. ਕਰਮਜੀਤ ਕੌਰ ਨੇ ਸਮਾਜ ਸੇਵੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤੇ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ, ਜਸਵਿੰਦਰ ਸਿੰਘ ਵਾਲੀਆ, ਜੱਜ ਸ਼ਰਮਾ, ਹਰਪ੍ਰੀਤ ਸਿੰਘ ਘਈ, ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ, ਕੁਲਵੀਰ ਸਿੰਘ ਗਿੱਲ, ਨਰਿੰਦਰ ਸਿੰਘ ਢਿੱਲੋਂ, ਪ੍ਰਧਾਨ ਜਗਜੀਤ ਸਿੰਘ ਔਲਖ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 22 ਨੂੰ ਅਗਲੀ ਖ਼ਬਰ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਤੇ ਪੈਨਸ਼ਨਰਾਂ ਵਲੋਂ ਡੀ.ਪੀ.ਆਈ. ਦਫ਼ਤਰ ਮੂਹਰੇ ਧਰਨਾ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।