12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਿਵਲ ਸਰਜਨ ਸਰਕਾਰੀ ਹਸਪਤਾਲ ਸਰਾਵਾਂ ਬੋਦਲਾਂ ਵਿਖੇ ਪਹੁੰਚੇ

ਅਜੀਤ ਡੈਸਕ 08-03-2026
ਮਲੋਟ, 7 ਮਾਰਚ (ਪਾਟਿਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦਾ ਪਿੰਡ ਸਰਾਵਾਂ ਬੋਦਲਾਂ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ਦੀ ਪੰਚਾਇਤ ਦੇ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਗੁਰਜੀਤ ਸਿੰਘ, ਬਲਕਾਰ ਸਿੰਘ ਸੰਧੂ (ਸਾਬਕਾ ਐੱਸ.ਐੱਸ.ਪੀ. ਪੰਜਾਬ ਪੁਲਿਸ), ਜਰਨੈਲ ਸਿੰਘ ਢਿੱਲੋਂ (ਐੱਨ. ਆਰ. ਆਈ.), ਡਾ. ਅੰਮਿ੍ਤਪਾਲ ਕੌਰ ਤੇ ਸਮੂਹ ਸਟਾਫ਼ ਵਲੋਂ ਡਾ. ਬਾਂਸਲ ਨੂੰ ਫ਼ੁੱਲਾਂ ਦੇ ਗੁਲਦਸਤੇ ਅਤੇ ਗਲ ਵਿਚ ਹਾਰ ਪਾ ਕੇ ਜੀ ਆਇਆ ਕਿਹਾ ਗਿਆ | ਇਸ ਮੌਕੇ ਨਗਰ ਨਿਵਾਸੀਆਂ ਨੇ ਸਿਵਲ ਸਰਜਨ ਨੂੰ ਹਸਪਤਾਲ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਡਾਕਟਰਾਂ ਤੇ ਹੋਰ ਸਟਾਫ਼ ਦੀ ਘਾਟ ਹੈ | ਇਸ ਤੋਂ ਇਲਾਵਾ ਈ.ਸੀ.ਜੀ. ਮਸ਼ੀਨ ਅਤੇ ਲੈਬਾਰਟਰੀ ਦੀ ਸਹੂਲਤ ਨਾ ਹੋਣ ਕਰਕੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਦੇ ਨਾਲ ਹੀ ਹਸਪਤਾਲ ਦੀ ਇਮਾਰਤ ਦੀ ਤੁਰੰਤ ਮੁਰੰਮਤ ਕਰਨ ਦੀ ਵੀ ਅਪੀਲ ਕੀਤੀ ਗਈ | ਡਾ. ਸੁਨੀਲ ਬਾਂਸਲ ਨੇ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਹੱਲ ਕਰਵਾਇਆ ਜਾਵੇਗਾ, ਤਾਂ ਜੋ ਪਿੰਡ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਇਸ ਮੌਕੇ ਪਿੰਡ ਨਵਾਸੀਆਂ ਤੇ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਸਿਵਲ ਸਰਜਨ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਰਾਮਨੌਮੀ ਮਨਾਉਣ ਸੰਬੰਧੀ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਮੀਟਿੰਗ ਅਗਲੀ ਖ਼ਬਰ ਸੀ. ਜੀ. ਐੱਮ. ਕਾਲਜ ਮੋਹਲਾਂ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।