ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਇਕ ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਹਾੜ੍ਹੀ ਦੇ ਸੀਜ਼ਨ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ | ਮੰਡੀਆਂ 'ਚ ਸਾਫ਼-ਸਫ਼ਾਈ ਦੇ ਕੰਮ ਤੇ ਹੋਰ ਪ੍ਰਬੰਧ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਸੁੱਕਾ ਕੇ ਮੰਡੀ 'ਚ ਲਿਆਉਣ ਤਾਂ ਕਿ ਕੋਈ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੰਡੀਆਂ 'ਚ ਬਿਜਲੀ ਦਾ ਪ੍ਰਬੰਧ, ਪਾਣੀ ਦਾ ਪ੍ਰਬੰਧ ਤੇ ਹੋਰ ਪ੍ਰਬੰਧ ਮੁਕੰਮਲ ਕਰ ਦਿੱਤੇ ਗਏ ਹਨ | ਇਸ ਤੋਂ ਇਲਾਵਾ ਲਿਫ਼ਟਿੰਗ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ |